Site icon TheUnmute.com

Vigilance Bureau: ਵਿਜੀਲੈਂਸ ਬਿਊਰੋ ਨੇ ਡਰਿੱਲ ਅਫ਼ਸਰ ਲਈ ਰਿਸ਼ਵਤ ਲੈਂਦਾ ਹੌਲਦਾਰ ਕੀਤਾ ਕਾਬੂ

Vigilance Bureau

ਚੰਡੀਗੜ੍ਹ, 23 ਜਨਵਰੀ 2025: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ‘ਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਪੁਲਿਸ ਮੁਲਾਜ਼ਮ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀਡੀਓ) ਹੌਲਦਾਰ ਤਰਸੇਮ ਸਿੰਘ ਦੇ ਨਾਮ ‘ਤੇ ਲਈ ਜਾ ਰਹੀ ਸੀ, ਜੋ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਾਰ ਹੈ।

ਮਾਮਲੇ ਸੰਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 5ਵੀਂ ਕਮਾਂਡੋ ਬਟਾਲੀਅਨ ‘ਚ ਤਾਇਨਾਤ ਇੱਕ ਹੋਰ ਹਵਲਦਾਰ ਪਰਮਿੰਦਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਸੀਡੀਪੀਓ ਤਰਸੇਮ ਸਿੰਘ ਨੇ ਪੁਲਿਸ ਕੇਸ ਕਰਕੇ ਦੋ ਸਾਲਾਂ ਲਈ ਨੌਕਰੀ ਤੋਂ ਪੱਕੇ ਤੌਰ ‘ਤੇ ਬਰਖਾਸਤ ਕੀਤੇ ਜਾਣ ਦੀ ਵਿਭਾਗੀ ਜਾਂਚ ‘ਚ ਮੱਦਦ ਕਰਨ ਲਈ ਉਸ ਤੋਂ 50,000 ਰੁਪਏ ਦੀ ਮੰਗ ਕੀਤੀ ਸੀ।

ਸ਼ਿਕਾਇਤ ਦੇ ਮੁਤਾਬਕ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਆਪਣੇ ਸਾਥੀ ਹੌਲਦਾਰ ਨਛੱਤਰ ਸਿੰਘ ਨੂੰ ਸੌਂਪਣ ਲਈ ਕਿਹਾ ਕਿਉਂਕਿ ਉਹ ਖੁਦ ਪੈਸੇ ਲੈਣ ਲਈ ਉਪਲਬੱਧ ਨਹੀਂ ਸੀ।

ਵਿਜੀਲੈਂਸ ਬਿਊਰੋ (Vigilance Bureau) ਨੇ ਮੁੱਢਲੀ ਜਾਂਚ ਕੀਤੀ ਅਤੇ ਬਠਿੰਡਾ ਯੂਨਿਟ ਦੀ ਟੀਮ ਨੇ ਜਾਲ ਵਿਛਾ ਕੇ ਹਵਾਲਦਾਰ ਨਛੱਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮਾਮਲੇ ‘ਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ‘ਚ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਵੱਲੋਂ ਫਰਾਰ ਤਰਸੇਮ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read More: Vigilance Bureau: 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ, ਸਹਿ-ਮੁਲਜ਼ਮ SHO ਫ਼ਰਾਰ

Exit mobile version