ਪਟਿਆਲਾ, 23 ਅਪ੍ਰੈਲ 2025: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਦੇ ਮੁਖੀ ਐਸਪੀਐਸ ਪਰਮਾਰ ਦੇ ਨਿਰਦੇਸ਼ਾਂ ਹੇਠ ਵੱਡੀ ਕਾਰਵਾਈ ਕਰਦਿਆਂ ਵਿਜੀਲੈਂਸ ਨੇ ਐਸਡੀਐਮ ਦਫ਼ਤਰ ਪਟਿਆਲਾ ‘ਚ ਠੇਕੇ ‘ਤੇ ਤਾਇਨਾਤ ਕਲਰਕ ਜਸਪਾਲ ਸਿੰਘ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਮਾਮਲੇ ਬਾਰੇ ਵਿਜੀਲੈਂਸ ਬਿਊਰੋ (Vigilance Bureau) ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਜ਼ਿਲ੍ਹੇ ਦੇ ਪਿੰਡ ਲੰਗ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਕੀਤੀ ਹੈ। ਵਿਜੀਲੈਂਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕੀਤੀ ਕਿ ਉਕਤ ਕਲਰਕ ਨੇ ਧਾਰਾ 127/170 ਬੀਐਨਐਸ ਅਧੀਨ ਦਰਜ ਇੱਕ ਮਾਮਲੇ ‘ਚ ਉਸਦੀ ਮਦਦ ਕਰਨ ਲਈ 8,000 ਰੁਪਏ ਦੀ ਰਿਸ਼ਵਤ ਮੰਗੀ ਸੀ।
ਵਿਜੀਲੈਂਸ ਨੇ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਤੋਂ 8,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ |
Read More: ਵਿਜੀਲੈਂਸ ਬਿਊਰੋ ਨੇ ਪੰਚਾਇਤ ਸਕੱਤਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ