Site icon TheUnmute.com

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਮੰਗਣ ਦੇ ਮਾਮਲੇ ‘ਚ ਡਰੱਗ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

Vigilance Bureau

ਚੰਡੀਗੜ੍ਹ 29 ਜੂਨ 2022: ਵਿਜੀਲੈਂਸ ਬਿਊਰੋ (Vigilance Bureau) ਨੇ ਗੁਰਦਾਸਪੁਰ ਤੇ ਪਠਾਨਕੋਟ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਕਥਿਤ ਤੌਰ ਤੇ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਦੇ ਮੁਤਾਬਕ ਬਬਲੀਨ ਕੌਰ ਤੇ ਇੱਕ ਮੈਡੀਕਲ ਸਟੋਰ ਮਾਲਕ ਕੋਲੋਂ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਵਿਜੀਲੈਂਸ ਬਿਊਰੋ ਵਲੋਂ ਦੋਵਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੇ ਉਨ੍ਹਾਂ ਖਿਲਾਫ਼ ਮਾਮਲਾ ਵੀ ਦਰਜ ਕਰ ਲਿਆ ਹੈ। ਇਸਦੇ ਨਾਲ ਹੀ ਬਬਲੀਨ ਕੌਰ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਦੀ ਟੀਮ ਵੱਲੋਂ ਉਸਦੇ ਘਰ ਵਿੱਚ ਛਾਪੇਮਾਰੀ ਕੀਤੀ ਗਈ ਸੀ |

Exit mobile version