ਚੰਡੀਗੜ੍ਹ, 31 ਦਸੰਬਰ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਈਲਡ ਲਾਈਫ ਡਿਵੀਜ਼ਨ, ਗੜ੍ਹਸ਼ੰਕਰ (ਹੁਸ਼ਿਆਰਪੁਰ) ਵਿਖੇ ਤਾਇਨਾਤ ਬਲਾਕ ਅਫ਼ਸਰ ਰਾਜਪਾਲ ਸਿੰਘ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਮੁਤਾਬਕ ਇਹ ਗ੍ਰਿਫ਼ਤਾਰੀ ਬਲਾਚੌਰ ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਵਸਨੀਕ ਦੁਆਰਾ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਸ਼ਿਕਾਇਤ ਤੋਂ ਬਾਅਦ ਕੀਤੀ ਹੈ।
ਵਿਜੀਲੈਂਸ ਮੁਤਾਬਕ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਲਈ ਮੁਲਜ਼ਮ ਰਾਜਪਾਲ ਸਿੰਘ ਕੋਲ ਪਹੁੰਚ ਕੀਤੀ ਸੀ, ਪਰ ਅਧਿਕਾਰੀ ਨੇ ਇਸ ਲਈ 50,000 ਰੁਪਏ ਮੰਗੇ। ਉਨ੍ਹਾਂ ਵੱਲੋਂ ਬੇਨਤੀ ਕਰਨ ‘ਤੇ ਸੌਦਾ 15,000 ਰੁਪਏ ‘ਚ ਤੈਅ ਹੋ ਗਿਆ ਅਤੇ ਅਧਿਕਾਰੀ ਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਦਾ ਭਰੋਸਾ ਦੇ ਕੇ ਉਸ ਤੋਂ 10,000 ਰੁਪਏ ਮੌਕੇ ‘ਤੇ ਹੀ ਲੈ ਲਏ ਸਨ।
ਉਨ੍ਹਾਂ ਦੱਸਿਆ ਰਾਜਪਾਲ ਸਿੰਘ ਬਲਾਚੌਰ ਵਿਖੇ ਸ਼ਿਕਾਇਤਕਰਤਾ ਦੇ ਘਰ ਜਾ ਕੇ ਬਾਕੀ ਰਹਿੰਦੀ 5000 ਰੁਪਏ ਦੀ ਰਿਸ਼ਵਤ ਵੀ ਲੈ ਲਈ। ਇਸਦੀ ਲੈਣ ਦੇਣ ਦੀ ਵੀਡੀਓ ਸ਼ਿਕਾਇਤਕਰਤਾ ਦੇ ਘਰ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਜਾਂਚ ਕਰਨ ‘ਤੇ ਸ਼ਿਕਾਇਤਕਰਤਾ ਵਲੋਂ ਲਗਾਏ ਦੋਸ਼ ਸਹੀ ਪਾਏ ਗਏ | ਇਸ ਸਬੰਧੀ ਮੁਲਜ਼ਮ ਖ਼ਿਲਾਫ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ।
Read More: Punjab News: ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਦੇ SSP ਲਖਬੀਰ ਸਿੰਘ ਮੁਅੱਤਲ




