July 7, 2024 1:55 pm
ਵਿਜੀਲੈਂਸ ਬਿਊਰੋ

ਵਿਜੀਲੈਂਸ ਬਿਊਰੋ ਵਲੋਂ ਸਰਕਾਰੀ ITI ਦੇ ਪ੍ਰਿੰਸੀਪਲ ਨੂੰ ਰਿਸ਼ਵਤ ਮੰਗਣ ਦੇ ਦੋਸ਼ਾਂ ਤਹਿਤ ਕੀਤਾ ਗ੍ਰਿਫਤਾਰ

ਚੰਡੀਗੜ੍ਹ 18 ਅਪ੍ਰੈਲ 2022: ਪੰਜਾਬ ਸਰਕਾਰ ਵੱਲੋਂ ਜਾਰੀ ਭ੍ਰਿਸ਼ਟਾਚਾਰ ਰੋਕੂ ਨੰਬਰ ਦਾ ਅਸਰ ਦਿਖਾਈ ਦੇ ਰਿਹਾ ਹੈ | ਇਸ ਦੌਰਾਨ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਅੱਜ ਸਰਕਾਰੀ ਆਈ.ਟੀ.ਆਈ. ਫੇਜ਼-5 ਦੇ ਪ੍ਰਿੰਸੀਪਲ ਨੂੰ ਰਿਸ਼ਵਤ ਮੰਗਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਪ੍ਰਿੰਸੀਪਲ ਦੀ ਪਛਾਣ ਸ਼ਮਸ਼ੇਰ ਸਿੰਘ ਪੁਰਖਾਲਵੀ ਵਜੋਂ ਹੋਈ ਹੈ।

ਵਿਜੀਲੈਂਸ ਨੇ ਦਾਅਵਾ ਕੀਤਾ ਹੈ ਕਿ, ਪ੍ਰਿੰਸੀਪਲ ਸ਼ਮਸ਼ੇਰ ਸਿੰਘ ਵੱਲੋਂ ਇੰਸਪੈਕਟਰ ਦੀ ਨੌਕਰੀ ਦੇਣ ਦੇ ਲਈ ਹਰਦੀਪ ਸਿੰਘ ਨਾਂਅ ਦੇ ਵਿਅਕਤੀ ਕੋਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਜਿਕਰਯੋਗ ਹੈ ਕਿ ਸ਼ਿਕਾਇਤ ਕਰਤਾ ਹਰਦੀਪ ਸਿੰਘ ਵਲੋਂ ਰਿਸ਼ਵਤ ਮੰਗਣ ਵਾਲੇ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਦੀ ਰਿਸ਼ਵਤ ਮੰਗਦਿਆਂ ਦੀ ਵੀਡੀਓ ਬਣਾ ਕੇ ਭਗਵੰਤ ਮਾਨ ਸਰਕਾਰ ਦੇ Whatsapp ‘ਤੇ ਭੇਜ ਦਿੱਤੀ।  ਵੀਡੀਓ ਮਿਲਣ ਬਾਅਦ ਵਿਜੀਲੈਂਸ ਟੀਮ ਵਲੋਂ ਕਾਰਵਾਈ ਕਰਦੇ ਹੋਏ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਵਿਜੀਲੈਂਸ ਮੁਤਾਬਕ ਮੁਲਜ਼ਮ ਸ਼ਮਸ਼ੇਰ ਸਿੰਘ ਪੁਰਖਾਲਵੀ ਨੂੰ ਮੰਗਲਵਾਰ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।