ਜਲੰਧਰ, 14 ਮਈ, 2025: ਵਿਜੀਲੈਂਸ ਬਿਊਰੋ ਨੇ ਜਲੰਧਰ ਵਿਖੇ ਵੱਡੀ ਕਾਰਵਾਈ ਕੀਤੀ ਹੈ |ਵਿਜੀਲੈਂਸ ਬਿਊਰੋ (Vigilance Bureau) ਨੇ ਜਲੰਧਰ ਨਿਗਮ ਦੇ ਅਧਿਕਾਰੀ ਐਮ.ਟੀ.ਪੀ. ਸੁਖਦੇਵ ਵਸ਼ਿਸ਼ਟ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਅਧਿਕਾਰੀ ਨੂੰ ਇੱਕ ਘਪਲੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਅਧਿਕਾਰੀ ‘ਤੇ ਕੁਝ ਸਿਆਸਤਦਾਨਾਂ ਨਾਲ ਮਿਲੀਭੁਗਤ ਕਰਕੇ ਵੱਡਾ ਘਪਲਾ ਕਰਨ ਦਾ ਦੋਸ਼ ਹੈ, ਜਿਸ ਤਹਿਤ ਵਿਜੀਲੈਂਸ ਨੇ ਅੱਜ ਨਗਰ ਨਿਗਮ ‘ਤੇ ਛਾਪਾ ਮਾਰਿਆ ਅਤੇ ਉਕਤ ਅਧਿਕਾਰੀ ਨੂੰ ਉੱਥੋਂ ਗ੍ਰਿਫ਼ਤਾਰ ਕਰ ਲਿਆ।
ਮਿਲੀ ਜਾਣਕਾਰੀ ਮੁਤਾਬਕ ਅੱਜ ਦੁਪਹਿਰ ਵਿਜੀਲੈਂਸ ਨੇ ਜਲੰਧਰ ਨਗਰ ਨਿਗਮ ‘ਤੇ ਛਾਪਾ ਮਾਰਿਆ ਅਤੇ ਉੱਥੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ | ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਤੋਂ ਬੰਦ ਕਮਰੇ ‘ਚ ਕਾਫ਼ੀ ਦੇਰ ਤੱਕ ਪੁੱਛਗਿੱਛ ਕੀਤੀ ਗਈ ।
Read More: ਵਿਜੀਲੈਂਸ ਬਿਊਰੋ ਨੇ ਅਪ੍ਰੈਲ ਮਹੀਨੇ ‘ਚ 34 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ