Vigilance Bureau

ਵਿਜੀਲੈਂਸ ਬਿਉਰੋ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਦੇ ਭਤੀਜੇ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ 13 ਜੁਲਾਈ 2022: ਪੰਜਾਬ ਵਿਜੀਲੈਂਸ ਬਿਉਰੋ ਨੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆ (Sangat Singh Gilzian) ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੂੰ ਡੀ.ਏ.ਓ. ਦੀ ਬਦਲੀ, ਟ੍ਰੀ ਗਾਰਡ ਅਤੇ ਬੂਟੇ ਲਾਉਣ ‘ਚ ਘੁਟਾਲੇ ਕਰਨ ਦੇ ਕਥਿਤ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ । ਇਸਦੇ ਨਾਲ ਹੀ ਉਨ੍ਹਾਂ ਨੂੰ ਭਲਕੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਜਿਕਰਯੋਗ ਹੈ ਕਿ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ (Sangat Singh Gilzian)ਦੀ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮੋਹਾਲੀ ਦੀ ਅਦਾਲਤ ਨੇ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ | ਇਸਦੇ ਨਾਲ ਹੀ ਵਿਜੀਲੈਂਸ ਬਿਓਰੋ ਨੇ ਡੀਐੱਫਓ ਤੇ ਇਕ ਠੇਕੇਦਾਰ ਵੱਲੋਂ ਆਪਣੀ ਗ੍ਰਿਫ਼ਤਾਰੀ ਤੋਂ ਬਾਅਦ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਬਾਰੇ ਕੀਤੇ ਖ਼ੁਲਾਸਿਆਂ ਤੋਂ ਬਾਅਦ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ ਗਿਲਜੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ।

ਗਿਲਜੀਆਂ ਨੇ ਆਪਣੇ ਖ਼ਿਲਾਫ਼ ਮਾਮਲਾ ਦਰਜ ਹੋਣ ਬਾਰੇ ਪਤਾ ਲੱਗਣ ’ਤੇ ਸਿੱਧੇ ਹੀ ਇਸ ਕੇਸ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਇਸ ਦੌਰਾਨ 29 ਜੂਨ ਨੂੰ ਪਟੀਸ਼ਨ ਰੱਦ ਕਰਦਿਆਂ ਹਾਈਕੋਰਟ ਨੇ ਕਿਹਾ ਸੀ ਕਿ ਪਟੀਸ਼ਨਰ ਨੂੰ ਪਹਿਲਾਂ ਹੇਠਲੀ ਅਦਾਲਤ ਵਿੱਚ ਆਪਣੀ ਜ਼ਮਾਨਤ ਅਰਜ਼ੀ ਦਾਖ਼ਲ ਕਰਨੀ ਚਾਹੀਦੀ ਹੈ।

Scroll to Top