ਵਿਜੀਲੈਂਸ ਬਿਊਰੋ

ਵਿਜੀਲੈਂਸ ਬਿਊਰੋ ਨੇ ਸੈਨੀਟੇਸ਼ਨ ਇੰਸਪੈਕਟਰ ਨੂੰ ਰਿਸ਼ਵਤ ਮਾਮਲੇ ‘ਚ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 16 ਜੂਨ 2025: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸੈਨੀਟੇਸ਼ਨ ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਮੁਤਾਬਕ ਇਹ ਕਾਰਵਾਈ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ‘ਚ ਉਸ ਵੱਲੋਂ ਕੀਤੇ ਗਏ ਸੈਨੀਟੇਸ਼ਨ ਕੰਮਾਂ ਦੇ ਬਿੱਲ ਪਾਸ ਕਰਨ ਦੇ ਬਦਲੇ ਉਸ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ, ਪਰ ਉਨ੍ਹਾਂ ਵੱਲੋਂ ਮਿੰਨਤਾਂ ਕਰਨ ‘ਤੇ ਉਹ 15 ਹਜ਼ਾਰ ਰੁਪਏ ਲੈਣ ਲਈ ਰਾਜ਼ੀ ਹੋ ਗਿਆ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Read More: ਵਿਜੀਲੈਂਸ ਬਿਊਰੋ ਨੇ ਸਟੈਨੋ ਨੂੰ ਕੀਤਾ ਗ੍ਰਿਫਤਾਰ, ਅਲਮਾਰੀ ‘ਚੋਂ ਮਿਲੇ 24 ਲੱਖ ਰੁਪਏ

Scroll to Top