ਚੰਡੀਗੜ੍ਹ 3 ਅਪ੍ਰੈਲ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੀਐਸਪੀਸੀਐਲ ਦਫ਼ਤਰ, ਸਬ-ਡਵੀਜ਼ਨ ਕੁੱਪ ਕਲਾਂ, ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਬ-ਡਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਪਿੰਡ ਭੋਗੀਵਾਲ, ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਨਿਵਾਸੀ ਦੁਆਰਾ ਦਰਜ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਦੋਸ਼ੀ ਐਸਡੀਓ, ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦਾ ਨਿਰੀਖਣ ਕੀਤਾ ਅਤੇ ਉਸਨੂੰ ਦੱਸਿਆ ਕਿ ਉਸਦੇ ਘਰ ਵਿੱਚ ਗੈਰ-ਕਾਨੂੰਨੀ ਬਿਜਲੀ ਮੀਟਰ ਲੱਗੇ ਹੋਏ ਹਨ। ਇਸ ਸਬੰਧ ਵਿੱਚ, ਦੋਸ਼ੀ ਐਸਡੀਓ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਤੋਂ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ 10,000 ਰੁਪਏ ਦੀ ਰਿਸ਼ਵਤ ਮੰਗੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤਖੋਰੀ ਦੀ ਪੂਰੀ ਗੱਲਬਾਤ ਰਿਕਾਰਡ ਕੀਤੀ ਹੈ।
ਸ਼ਿਕਾਇਤਕਰਤਾ ਕਿਸੇ ਵੀ ਗੈਰ-ਕਾਨੂੰਨੀ ਢੰਗ ਦਾ ਸਹਾਰਾ ਲੈਣ ਜਾਂ ਕੋਈ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ₹10,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
Read More: Punjab Vigilance Chief: ਪੰਜਾਬ ਸਰਕਾਰ ਵੱਲੋਂ ਨਵੇਂ ਵਿਜੀਲੈਂਸ ਚੀਫ਼ ਦੀ ਕੀਤੀ ਨਿਯੁਕਤੀ




