July 3, 2024 3:07 am
ਵਿਜੀਲੈਂਸ ਬਿਓਰੋ

ਵਿਜੀਲੈਂਸ ਬਿਓਰੋ ਨੇ ਸੈਕਸ਼ਨ ਅਫਸਰ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਕੀਤਾ ਗ੍ਰਿਫਤਾਰ

ਚੰਡੀਗੜ੍ਹ 12 ਅਪ੍ਰੈਲ 2022: ਪੰਜਾਬ ਵਿੱਚ ਨਵੀਂ ਸਰਕਾਰ ਆਉਣ ਤੋਂ ਬਾਅਦ ਰਿਸ਼ਵਤ ਨੂੰ ਠੱਲ੍ਹ ਪਾਉਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਇਸ ਲਈ ਵਿਸ਼ੇਸ਼ ਕਾਰਜ ਕਰ ਰਹੀ ਹੈ, ਤਾਂ ਜੋ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜੋਂ ਖ਼ਤਮ ਕੀਤਾ ਜਾ ਸਕੇ।ਇਸ ਦੌਰਾਨ ਪੁੱਡਾ ਭਵਨ ਦਾ ਇਕ ਸੈਕਸ਼ਨ ਅਫਸਰ ਦਵਿੰਦਰ ਕੁਮਾਰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਲਗਾਇਆ ਗਿਆ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਵਿਜੀਲੈਂਸ ਬਿਓਰੋ ਵੱਲੋਂ ਉਨ੍ਹਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਪੰਜਾਬ ਨੇ ਅਜੈ ਕੁਮਾਰ ਡੀ.ਐਸ.ਪੀ ਫਲਾਇੰਗ ਮਿਲੀ ਜਾਣਕਾਰੀ ਅਨੁਸਾਰ ਸਕੁਐਡ ਵਿਜੀਲੈਂਸ ਬਿਊਰੋ ਦੀ ਅਗਵਾਈ ਹੇਠ ਜਾਲ ਵਿਛਾ ਕੇ ਦਵਿੰਦਰ ਕੁਮਾਰ ਸੈਕਸ਼ਨ ਅਫਸਰ ਪੁੱਡਾ ਨੂੰ ਪੁੱਡਾ ਭਵਨ ਮੋਹਾਲੀ ਵਿਖੇ ਸ਼ਿਕਾਇਤਕਰਤਾ ਨਿਰਮਲ ਸਿੰਘ ਪਾਸੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਥਾਣਾ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਮੋਹਾਲੀ ਵਲੋਂ ਮਾਮਲੇ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ | ਇਸਦੇ ਨਾਲ ਹੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |