ਚੰਡੀਗੜ੍ਹ 13 ਅਪ੍ਰੈਲ 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ (punjab Vigilance Bureau) ਨੇ ਸ਼ਨੀਵਾਰ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਪੁਲਿਸ ਸਟੇਸ਼ਨ ਵਿੱਚ ਐਸਐਚਓ ਵਜੋਂ ਤਾਇਨਾਤ ਇੰਸਪੈਕਟਰ ਅਭਿਨਵ ਚੌਹਾਨ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਪੁਲਿਸ ਮੁਲਾਜ਼ਮ ਨੇ ਇੱਕ ਮਾਮੂਲੀ ਝਗੜੇ ਨੂੰ ਸੁਲਝਾਉਣ ਲਈ 1 ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ ਪਰ ਉਹ ਰਿਸ਼ਵਤ ਦੇਣ ਲਈ ਤਿਆਰ ਨਹੀਂ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ, ਪੰਜਾਬ ਦੇ ਫਲਾਇੰਗ ਸਕੁਐਡ-1 ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਪੰਜਾਬ ਪੁਲਿਸ ਸਟੇਸ਼ਨ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ।
Read More: ਵਿਜੀਲੈਂਸ ਬਿਊਰੋ ਨੇ ਡਰਿੱਲ ਅਫ਼ਸਰ ਲਈ ਰਿਸ਼ਵਤ ਲੈਂਦਾ ਹੌਲਦਾਰ ਕੀਤਾ ਕਾਬੂ