ਲੁਧਿਆਣਾ 14 ਜੂਨ 2025: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਲੁਧਿਆਣਾ ਦੇ ਐਸਡੀਐਮ ਦਫ਼ਤਰ, ਜ਼ਿਲ੍ਹਾ ਰਾਏਕੋਟ ਵਿਖੇ ਤਾਇਨਾਤ ਸਟੈਨੋ ਨੂੰ 24,06,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਉਕਤ ਸਟੈਨੋ ਦੀ ਪਛਾਣ ਜਤਿੰਦਰ ਸਿੰਘ ਵਜੋਂ ਹੋਈ ਹੈ |
ਇਸ ਮਾਮਲੇ ਸੰਬੰਧੀ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਮੁਤਾਬਕ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਰਾਏਕੋਟ ਦੇ ਪਿੰਡ ਸੁਖਾਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਐਸਡੀਐਮ ਰਾਏਕੋਟ ਅਤੇ ਉਨ੍ਹਾਂ ਦਾ ਸਟੈਨੋ ਜਤਿੰਦਰ ਸਿੰਘ, ਪਿੰਡ ਨੂਰਪੁਰਾ, ਤਹਿਸੀਲ ਜਗਰਾਉਂ ਦੇ ਵਸਨੀਕ, ਲੋਕਾਂ ਤੋਂ ਸਰਕਾਰੀ ਕੰਮ ਕਰਵਾਉਣ ਦੇ ਬਦਲੇ ਉਨ੍ਹਾਂ ਤੋਂ ਵੱਡੀ ਰਕਮ ਵਸੂਲ ਰਹੇ ਸਨ।
ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਸਟੈਨੋ ਜਤਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਵਿਜੀਲੈਂਸ ਨ ਦੀ ਤਲਾਸ਼ੀ ਦੌਰਾਨ ਉਸਦੇ ਦਫ਼ਤਰ ਦੀ ਅਲਮਾਰੀ ‘ਚੋਂ 24 ਲੱਖ 6 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ | ਉਕਤ ਮੁਲਜ਼ਮ ਇਸ ਲੱਖਾਂ ਰੁਪਏ ਦੀ ਨਕਦੀ ਦਾ ਵੇਰਵਾ ਦੇਣ ‘ਚ ਅਸਫਲ ਰਿਹਾ | ਜਿਸਦੇ ਚੱਲਦੇ ਵਿਜੀਲੈਂਸ ਬਿਊਰੋ ਨੇ ਸਟੈਨੋ ਨੂੰ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ (Vigilance Bureau) ਨੇ ਮੁਲਜ਼ਮ ਖ਼ਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਪੁਲਿਸ ਸਟੇਸ਼ਨ ਲੁਧਿਆਣਾ ਰੇਂਜ ‘ਚ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਜਾਰੀ ਹੈ।
Read More: ਵਿਜੀਲੈਂਸ ਬਿਊਰੋ ਨੇ ਰਿਸ਼ਵਤ ਮਾਮਲੇ ‘ਚ ਜਲੰਧਰ ਦਾ ਸਬ-ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ