Ludhiana Vigilance Bureau

ਵਿਜੀਲੈਂਸ ਬਿਊਰੋ ਵਲੋਂ 5000 ਰੁਪਏ ਦੀ ਰਿਸ਼ਵਤ ਲੈਂਦਾ ਏਐੱਸਆਈ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 29 ਨਵੰਬਰ 2022 : ਲੁਧਿਆਣਾ (Ludhiana) ਵਿੱਚ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਏਐੱਸਆਈ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਨੇ ਦਾਜ ਦੇ ਕੇਸ ਵਿੱਚ ਚਲਾਨ ਪੇਸ਼ ਕਰਨ ਲਈ 5000 ਰੁਪਏ ਦੀ ਰਿਸ਼ਵਤ ਮੰਗੀ ਸੀ | ਗ੍ਰਿਫਤਾਰ ਏਐੱਸਆਈ ਕੁਲਵਿੰਦਰ ਸਿੰਘ ਥਾਣਾ ਡਵੀਜ਼ਨ ਨੰਬਰ-6, ਲੁਧਿਆਣਾ ਵਿੱਚ ਤਾਇਨਾਤ ਸੀ | ਜਿਸ ਨੂੰ ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ |

Scroll to Top