Vigilance Bureau

ਵਿਜੀਲੈਂਸ ਬਿਊਰੋ ਨੇ ਗਿੱਦੜਬਾਹਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 1 ਨਵੰਬਰ 2023: ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਅਤੇ ਐਸ.ਐਸ.ਪੀ ਵਿਜੀਲੈਂਸ ਬਿਊਰੋ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਤਾ ਮਿਸ਼ਰੀ ਦੇਵੀ ਕਾਲਜ ਗਿੱਦੜਬਾਹਾ ਵਿਖੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਇਸ ਸੈਮੀਨਾਰ ਦੀ ਪ੍ਰਧਾਨਗੀ ਪ੍ਰਿਤਪਾਲ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਗਿੱਦੜਬਾਹਾ ਨੇ ਕੀਤੀ। ਇਸ ਮੌਕੇ ਐਸ.ਡੀ ਐਮ ਗਿੱਦੜਬਾਹਾ ਸ਼੍ਰੀਮਤੀ ਬਲਜੀਤ ਕੌਰ, ਡੀਐਸਪੀ ਗਿੱਦੜਬਾਹਾ ਜਸਬੀਰ ਸਿੰਘ ਪੰਨੂ, ਵਿਜੀਲੈਂਸ ਬਿਊਰੋ ਯੂਨਿਟ ਸ਼੍ਰੀ ਮੁਕਤਸਰ ਸਾਹਿਬ ਦੇ ਸੰਦੀਪ ਸਿੰਘ ਚਹਿਲ ਡੀ ਐਸ ਪੀ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਮੌਜੂਦ ਸਨ।

ਇਸ ਮੌਕੇ ਤੇ ਬੋਲਦਿਆਂ ਚੇਅਰਮੈਨ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਾਲੀ ਸਰਕਾਰ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਗਏ ਹਨ ਅਤੇ ਰਿਸ਼ਵਤਖੋਰੀ ਨੂੰ ਰੋਕਣ ਲਈ ਪੰਜਾਬ ਵਿਜੀਲੈਂਸ ਬਿਉਰੋ (Vigilance Bureau) ਵਲੋਂ ਚੋਕਸੀ ਵਰਤੀ ਜਾ ਰਹੀ ਹੈ, ਜੋ ਕਿ ਇੱਕ ਸਲਾਘਾਯੋਗ ਕਦਮ ਹੈ

ਇਸ ਮੌਕੇ ਤੇ ਐਸ.ਡੀ.ਐਮ. ਗਿੱਦੜਬਾਹਾ,ਡੀ.ਐਸ.ਪੀ. ਪੰਨੂ ਤੋਂ ਇਲਾਵਾ ਪੱਤਰਕਾਰ ਕਾਲਾ ਸਿੰਘ ਬੇਦੀ ਜਸਵੰਤ ਸਿੰਘ ਬਰਾੜ ਰਿਟਾਇਰ ਪ੍ਰਿੰਸੀਪਲ ਕਰਮਜੀਤ ਸਿੰਘ ਪ੍ਰਧਾਨ ਗੌਰਮੈਂਟ ਐਸੋਸੀਏਸ਼ਨ ਸ੍ਰੀ ਮੁਕਸਰ ਸਾਹਿਬ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਮ ਪਬਲਿਕ ਨੂੰ ਜਾਗਰੂਕ ਕੀਤਾ। ਵਿਜੀਲੈਂਸ ਬਿਊਰੋ ਯੂਨਿਟ ਸ਼੍ਰੀ ਮੁਕਤਸਰ ਸਾਹਿਬ ਦੇ ਸੰਦੀਪ ਸਿੰਘ ਚਹਿਲ ਡੀ ਐਸ ਪੀ ਨੇ ਦੱਸਿਆ ਕਿ ਵਿਭਾਗ ਵਲੋਂ 5 ਨਵੰਬਰ ਤੱਕ ਭ੍ਰਿਸ਼ਟਾਚਾਰ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ ।

ਉਹਨਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ, ਕਰਮਚਾਰੀ ਜਾਂ ਵਿਅਕਤੀ ਸਰਕਾਰੀ ਕੰਮ ਕਰਨ ਬਦਲੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਵਿਜੀਲੈਂਸ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ। ਇਸ ਮੌਕੇ ਇੰਸਪੈਕਟਰ ਅਮਨਦੀਪ ਸਿੰਘ ਮਾਨ, ਸਬ ਇੰਸਪੈਕਟਰ ਸੁਖਮੰਦਰ ਸਿੰਘ, ਏਐਸਆਈ ਲਖਵਿੰਦਰ ਸਿੰਘ, ਮੁੱਖ ਮੁਨਸ਼ੀ ਗੁਰਤੇਜ ਸਿੰਘ ਜਗਦੀਪ ਸਿੰਘ ਰੀਡਰ, ਹੌਲਦਾਰ ਗੁਰਕੀਰਤ ਸਿੰਘ ਹੌਲਦਾਰ ਹਰਮੱਤ ਪ੍ਰਕਾਸ਼ ਵੀ ਮੌਜੂਦ ਸਨ।

Scroll to Top