Punjab Vigilance Bureau

ਵਿਜੀਲੈਂਸ ਬਿਊਰੋ ਨੇ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਈਸੇਵਾਲ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ 31ਅਗਸਤ 2022: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੀ ਟੀਮ ਨੇ ਪਿੰਡ ਈਸੇਵਾਲ ‘ਚ ਛਾਪੇਮਾਰੀ ਕੀਤੀ | ਸੂਤਰਾਂ ਦੇ ਮੁਤਾਬਕ ਵਿਜੀਲੈਂਸ ਬਿਊਰੋ ਨੇ ਅੱਜ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਈਸੇਵਾਲ ਨੂੰ ਹਿਰਾਸਤ ‘ਚ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਅਧਿਕਾਰੀਆਂ ਵਲੋਂ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਮੁੱਲ ਦੀ ਪ੍ਰਾਪਰਟੀ ਦੇ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਹਨ।

ਫਿਲਹਾਲ ਇਸ ਕਾਰਵਾਈ ਨੂੰ ਲੈ ਕੇ ਵਿਜੀਲੈਂਸ ਦਾ ਕੋਈ ਅਧਿਕਾਰੀ ਇਸ ਸੰਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ | ਪਰ ਸੂਤਰਾਂ ਅਨੁਸਾਰ ਦਸਤਾਵੇਜ਼ ਤੋਂ ਵਿਜੀਲੈਂਸ ਅਧਿਕਾਰੀਆਂ ਨੂੰ ਕੁਝ ਤੱਥ ਹੱਥ ਲੱਗੇ ਹਨ, ਜਿਸ ਦੀ ਵਿਜੀਲੈਂਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਈਸੇਵਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਕਰੀਬੀ ਸਾਥੀ ਦੱਸਿਆ ਜਾਂਦਾ ਹੈ |

Scroll to Top