Vigilance Bureau

ਵਿਜੀਲੈਂਸ ਬਿਊਰੋ ਨੇ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 25 ਮਈ 2022: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਅੱਜ ਯਾਨੀ ਬੁੱਧਵਾਰ ਨੂੰ ਆਰਥਿਕ ਅਪਰਾਧ ਸ਼ਾਖਾ, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਚਰਨਜੀਤ ਸਿੰਘ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਹੈ ।ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਮੁਕੇਸ਼ ਕੁਮਾਰ ਵਾਸੀ ਨਿਯੂ ਕਿਚਲੂ ਨਗਰ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਹੈ।

ਇਸਦੇ ਨਾਲ ਹੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਸ਼ਿਕਾਇਤ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ. ਵੱਲੋਂ ਇਕ ਲੱਖ ਰੁਪਏ ਰਿਸ਼ਵਤ ਦੀ ਮੰਗੀ ਸੀ ਪਰ ਸੌਦਾ 40,000 ਰੁਪਏ ਵਿਚ ਤੈਅ ਹੋਇਆ ਹੈ।

ਇਸ ਦੌਰਾਨ ਵਿਜੀਲੈਂਸ ਬਿਊਰੋ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ ਦੇ ਤਹਿਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ ਗਿਆ ਹੈ । ਇਸਦੇ ਨਾਲ ਹੀ ਉਕਤ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਦਿੱਤੀ ਹੈ।

Scroll to Top