ਚੰਡੀਗੜ੍ਹ, 30 ਸਤੰਬਰ 2023: ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਅੱਜ ਫਗਵਾੜਾ ਵਿੱਚ ਵੱਡੀ ਕਾਰਵਾਈ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਜਾਣਕਾਰੀ ਮਿਲੀ ਹੈ ਕਿ ਵਿਜੀਲੈਂਸ ਦੀ ਟੀਮ ਨੇ ਅੱਜ ਤੜਕੇ ਫਗਵਾੜਾ ਹੁਸ਼ਿਆਰਪੁਰ ਰੋਡ ‘ਤੇ ਸੀਨੀਅਰ ਅਕਾਲੀ ਆਗੂ ਅਤੇ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਵਾਹਿਦ (Jarnail Singh Wahid) ਦੇ ਵਾਹਦ ਘਰ ‘ਤੇ ਛਾਪੇਮਾਰੀ ਕੀਤੀ ਹੈ | ਇਸਦੇ ਨਾਲ ਹੀ ਉਨ੍ਹਾਂ ਦੇ ਕੁਝ ਪਰਿਵਾਰਕ ਮੈਂਬਰਾਂ ਆਪਣੇ ਨਾਲ ਲੈ ਗਏ ਹਨ |
ਹਾਲਾਂਕਿ ਉਕਤ ਕਾਰਵਾਈ ਦੀ ਪੰਜਾਬ ਸਰਕਾਰ ਜਾਂ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਜਰਨੈਲ ਸਿੰਘ ਵਾਹਿਦ ਉਹਨਾਂ ਅਕਾਲੀ ਆਗੂਆਂ ਵਿੱਚੋਂ ਇੱਕ ਹਨ ਜੋ ਬਾਦਲ ਪਰਿਵਾਰ ਦੇ ਬਹੁਤ ਕਰੀਬੀ ਰਹੇ ਹਨ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਬਾਦਲ ਜਦੋਂ ਵੀ ਫਗਵਾੜਾ ਆਉਂਦੇ ਸਨ ਤਾਂ ਉਹ ਵਾਹਿਦ ਕੋਲ ਹੀ ਠਹਿਰਦੇ ਸਨ।