ਚੰਡੀਗੜ੍ਹ 26 ਜੁਲਾਈ 2022: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਪਟੀਸ਼ਨ ‘ਤੇ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣਾ ਜਵਾਬ ਦਾਇਰ ਕੀਤਾ ਹੈ। ਵਿਜੀਲੈਂਸ ਨੇ ਕਿਹਾ ਹੈ ਕਿ ਸਾਬਕਾ ਮੰਤਰੀ ਖਿਲਾਫ ਕਰੀਬ 18 ਸ਼ਿਕਾਇਤਾਂ ਮਿਲੀਆਂ ਹਨ। ਲਗਭਗ ਸਾਰੀਆਂ ਸ਼ਿਕਾਇਤਾਂ ਖੁਰਾਕ ਅਤੇ ਸਿਵਲ ਸਪਲਾਈ ਦੇ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਹਨ।
ਇਸਦੇ ਨਾਲ ਹੀ ਵਿਜੀਲੈਂਸ ਬਿਊਰੋ ਨੇ ਇਹ ਵੀ ਕਿਹਾ ਕਿ ਭਾਰਤ ਭੂਸ਼ਣ ਆਸ਼ੂ ‘ਤੇ ਸਿਆਸੀ ਬਦਲਾਖੋਰੀ ਦੇ ਦੋਸ਼ ਝੂਠੇ ਹਨ। ਇਸ ਜਵਾਬ ਨੂੰ ਰਿਕਾਰਡ ‘ਤੇ ਲੈਂਦਿਆਂ ਹਾਈਕੋਰਟ ਨੇ ਸੁਣਵਾਈ 8 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।ਸਾਬਕਾ ਮੰਤਰੀ ਖਿਲਾਫ 18 ਸ਼ਿਕਾਇਤਾਂ ਆਈਆਂ ਸਨ। ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ ਨੇ ਆਪਣੇ ਖਿਲਾਫ ਕੋਈ ਕਾਰਵਾਈ ਕਰਨ ਤੋਂ ਪਹਿਲਾਂ ਮਾਮਲੇ ਦੀ 7 ਦਿਨਾਂ ਦੇ ਨੋਟਿਸ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਹਾਈਕੋਰਟ ਇਸ ਪਟੀਸ਼ਨ ‘ਤੇ 8 ਅਗਸਤ ਨੂੰ ਸੁਣਵਾਈ ਕਰੇਗਾ।