ਚੰਡੀਗੜ੍ਹ, 26 ਮਈ 2023: ਵਿਜੀਲੈਂਸ ਬਿਊਰੋ ਨੇ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ‘ਚ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ/ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ (Dr. Barjinder Singh Hamdard) ਨੂੰ 29 ਮਈ ਨੂੰ ਪੇਸ਼ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ । ਵਿਜੀਲੈਂਸ ਵਲੋਂ ਇਹ ਕਾਰਵਾਈ ਜਲੰਧਰ ਵਿਖੇ ਉਸਾਰੀ ਗਈ ਜੰਗੇ ਅਜ਼ਾਦੀ ਯਾਦਗਾਰ ਦੇ ਫੰਡਾਂ ਬਾਰੇ ਚੱਲ ਰਹੀ ਜਾਂਚ ਸਬੰਧੀ ਕੀਤੀ ਗਈ ਹੈ।
ਹਾਲਾਂਕਿ ਹੁਣ ਤੱਕ ਬਰਜਿੰਦਰ ਸਿੰਘ ਹਮਦਰਦ (Dr. Barjinder Singh Hamdard) ‘ਤੇ ਕੋਈ ਦੋਸ਼ ਨਹੀਂ ਲੱਗਾ ਪਰ ਵਿਜੀਲੈਂਸ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਲੱਗਦਾ ਹੈ ਕਿ ਆਉਣ ਵਾਲੇ ਸਮੇਂ ‘ਚ ਬਰਜਿੰਦਰ ਸਿੰਘ ਹਮਦਰਦ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਬਰਜਿੰਦਰ ਸਿੰਘ ਹਮਦਰਦ ਪਦਮ ਵਿਭੂਸ਼ਣ ਨਾਲ ਸਨਮਾਨਤ ਸ਼ਖਸੀਅਤ ਹਨ| ਜਿਕਰਯੋਗ ਹੈ ਕਿ ਇਸ ਤੋਂ ਜੰਗ ਏ ਆਜ਼ਾਦੀ ਦੇ ਸਕੱਤਰ ਲਖਵਿੰਦਰ ਸਿੰਘ ਜੌਹਲ ਨੂੰ ਵੀ ਵਿਜੀਲੈਂਸ ਤਲਬ ਕਰ ਚੁੱਕੀ ਹੈ।
ਵਿਜੀਲੈਂਸ ਨੇ ਸਪੱਸ਼ਟ ਕੀਤਾ ਹੈ ਕਿ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਮੀਡੀਆ ਦਾ ਚੌਥਾ ਥੰਮ੍ਹ ਹੋਵੇ ਜਾਂ ਕਿਸੇ ਵੀ ਪਾਰਟੀ ਦਾ ਆਗੂ।