ਚੰਡੀਗੜ੍ਹ, 15 ਮਾਰਚ 2023: ਪੰਜਾਬ ਦੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ‘ਤੇ ਵਿਜੀਲੈਂਸ ਬਿਊਰੋ ਲਗਾਤਾਰ ਸ਼ਿਕੰਜਾ ਕੱਸਦੀ ਨਜਰ ਆ ਰਹੀ ਹੈ | ਵਿਜੀਲੈਂਸ ਨੇ ਹੁਣ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਨੂੰ ਤਲਬ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੰਮਨ ਭੇਜੇ ਹਨ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਅਧਿਕਾਰੀਆਂ ਦੇ ਸਵਾਲਾਂ ਦੇ ਜਵਾਬ ਦੇਣ ਲਈ 17 ਮਾਰਚ ਨੂੰ ਸੰਗਰੂਰ ਦੇ ਵਿਜੀਲੈਂਸ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਸੱਦਿਆ ਹੈ।
ਜ਼ਿਕਰਯੋਗ ਹੈ ਕਿ ਵਿਜੈ ਇੰਦਰ ਸਿੰਗਲਾ 2009 ‘ਚ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਸਨ ਅਤੇ 2014 ‘ਚ ਭਗਵੰਤ ਮਾਨ ਤੋਂ ਹਾਰ ਗਏ ਸਨ। ਹਾਲਾਂਕਿ, ਉਹ 2017 ਵਿੱਚ ਸੰਗਰੂਰ ਤੋਂ ਵਿਧਾਨ ਸਭਾ ਚੋਣਾਂ ਜਿੱਤ ਗਏ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਬਣੇ। ਉਨ੍ਹਾਂ ਕੋਲ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗ ਸਨ।