ਵਿਜੀਲੈਂਸ ਬਿਊਰੋ ਨੇ ਜਾਅਲੀ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਲਈ ਰਿਸ਼ਵਤ ਲੈਣ ਦੇ ਘੁਟਾਲੇ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ, 18 ਅਪ੍ਰੈਲ 2025: ਪੰਜਾਬ ਵਿਜੀਲੈਂਸ ਬਿਊਰੋ (punjab Vigilance Bureau) ਨੇ ਜ਼ਿਲ੍ਹਾ ਕਪੂਰਥਲਾ ਦੇ ਭੁਲੱਥ ਸਥਿਤ ਸਰਕਾਰੀ ਹਸਪਤਾਲ (goverment hospital) ਵਿੱਚ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਦੱਸ ਦੇਈਏ ਕਿ ਜਿੱਥੇ ਕੁਝ ਕਰਮਚਾਰੀ ਜਾਅਲੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ (Fake Negative Dope Test Reports) ਜਾਰੀ ਕਰਨ ਦੇ ਬਦਲੇ ਰਿਸ਼ਵਤ ਲੈ ਰਹੇ ਸਨ।

ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਿਲੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ (Vigilance Bureau) ਨੇ ਵਾਰਡ ਅਟੈਂਡੈਂਟ ਮਨਪ੍ਰੀਤ ਸਿੰਘ ਉਰਫ਼ ਸੋਨੂੰ ਅਤੇ ਕੰਟਰੈਕਟ ਆਧਾਰਿਤ ਕੰਪਿਊਟਰ ਆਪਰੇਟਰ ਭੋਲੂ ਉਰਫ਼ ਇਸਮਾਈਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।

ਹੋਰ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਦੋਸ਼ੀ ਨਿਯਮਿਤ ਤੌਰ ‘ਤੇ ਡੋਪ ਟੈਸਟ ਦੇ ਨਤੀਜਿਆਂ ਵਿੱਚ ਹੇਰਾਫੇਰੀ ਕਰਕੇ ਰਿਸ਼ਵਤ ਲੈਂਦਾ ਸੀ ਅਤੇ ਇਨ੍ਹਾਂ ਜਾਅਲੀ ਰਿਪੋਰਟਾਂ (reports) ਦੀ ਵਰਤੋਂ ਹਥਿਆਰਾਂ ਦੇ ਲਾਇਸੈਂਸ ਪ੍ਰਾਪਤ ਕਰਨ ਜਾਂ ਪੁਰਾਣੇ ਲਾਇਸੈਂਸਾਂ ਨੂੰ ਨਵਿਆਉਣ ਲਈ ਕੀਤੀ ਜਾਂਦੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਦੇ ਆਡੀਓ/ਵੀਡੀਓ (audio/video) ਸਬੂਤ ਦੇ ਨਾਲ-ਨਾਲ ਅਸਲੀ ਅਤੇ ਜਾਅਲੀ ਰਿਪੋਰਟਾਂ ਸਬੂਤ ਵਜੋਂ ਪੇਸ਼ ਕੀਤੀਆਂ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ, ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਭਾਰਤੀ ਦੰਡ ਸੰਹਿਤਾ ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 19 ਮਿਤੀ 17.04.2025 ਨੂੰ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਜਲੰਧਰ ਰੇਂਜ ਵਿਖੇ ਇੱਕ ਮਾਮਲਾ ਦਰਜ ਕੀਤਾ ਗਿਆ ਹੈ।

Read More:  SE ਨੇ ਘੁਟਾਲੇ ‘ਚ ਸ਼ਾਮਲ ਵੱਡੇ ਨੇਤਾ ਅਤੇ ਕੁਝ IAS ਅਧਿਕਾਰੀਆਂ ਦੇ ਨਾਵਾਂ ਦੇ ਕੀਤੇ ਖੁਲਾਸੇ

Scroll to Top