ਚੰਡੀਗੜ੍ਹ, 6 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ, ਪੰਜਾਬ ਵਿਜੀਲੈਂਸ ਬਿਊਰੋ(Vigilance Bureau) (ਵੀਬੀ) ਨੇ ਅੱਜ ਫਤਿਹਗੜ੍ਹ ਸਾਹਿਬ (fatehgarh sahib) ਜ਼ਿਲ੍ਹੇ ਦੇ ਅਮਲੋਹ ਸਥਿਤ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਦੇ ਸੁਪਰਡੈਂਟ ਵਜੋਂ ਤਾਇਨਾਤ ਬਲਕਾਰ ਸਿੰਘ ਨੂੰ 60,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਉਕਤ ਦੋਸ਼ੀ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਇੱਕ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਨੂੰ ਦੱਸਿਆ ਹੈ ਕਿ ਸਰਪੰਚ ਹੋਣ ਦੇ ਆਪਣੇ ਕਾਰਜਕਾਲ ਦੌਰਾਨ, ਉਸਨੇ ਪਿੰਡ ਦੀ ਸ਼ਾਮਲਾਤ ਜ਼ਮੀਨ ‘ਤੇ ਮਾਈਨਿੰਗ ਕੀਤੀ ਸੀ ਅਤੇ ਉਸਦਾ ਕੇਸ ਏਡੀਸੀ ਫਤਿਹਗੜ੍ਹ ਸਾਹਿਬ ਕੋਲ ਵਿਚਾਰ ਅਧੀਨ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਨੇ ਉਸਦਾ ਕੇਸ ਸੁਲਝਾਉਣ ਵਿੱਚ ਮਦਦ ਕਰਨ ਦੇ ਬਦਲੇ ਉਸ ਤੋਂ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਵਿਜੀਲੈਂਸ ਬਿਊਰੋ (Vigilance Bureau) ਦੀ ਫਲਾਇੰਗ ਸਕੁਐਡ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 60,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਸ਼ੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
Read More: ਪੰਜਾਬ ਸਰਕਾਰ ਵੱਲੋਂ ਨਵੇਂ ਵਿਜੀਲੈਂਸ ਚੀਫ਼ ਦੀ ਕੀਤੀ ਨਿਯੁਕਤੀ