Kuldeep Singh Vaid

ਵਿਜੀਲੈਂਸ ਨੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ 25 ਮਈ ਨੂੰ ਮੁੜ ਪੁੱਛਗਿੱਛ ਲਈ ਸੱਦਿਆ

ਲੁਧਿਆਣਾ, 12 ਮਈ 2023: ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ (Kuldeep Singh Vaid)  ਨੂੰ 25 ਮਈ ਨੂੰ ਇੱਕ ਵਾਰ ਫਿਰ ਰਿਕਾਰਡ ਸਮੇਤ ਪੁੱਛਗਿੱਛ ਲਈ ਸੱਦਿਆ ਹੈ।ਵਿਜੀਲੈਂਸ ਬਿਊਰੋ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਾਬਕਾ ਵਿਧਾਇਕ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਸੀ। ਪਰ ਇੱਕ ਵਾਰ ਫਿਰ ਉਹ ਜਾਂਚ ਲਈ ਲੋੜੀਂਦਾ ਰਿਕਾਰਡ ਮੁਹੱਈਆ ਨਹੀਂ ਕਰਵਾ ਸਕਿਆ। ਜਿਸ ਤੋਂ ਬਾਅਦ ਉਸ ਨੂੰ 25 ਮਈ ਨੂੰ ਦੁਬਾਰਾ ਪੁੱਛਗਿੱਛ ਲਈ ਸੱਦਿਆ ਗਿਆ ਹੈ। ਦੂਜੇ ਪਾਸੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਬੈਂਕ ਸਟੇਟਮੈਂਟ ਸਮੇਤ ਹੋਰ ਰਿਕਾਰਡ ਵਿਜੀਲੈਂਸ ਨੂੰ ਸੌਂਪ ਦਿੱਤਾ ਗਿਆ ਹੈ।

Scroll to Top