ਚੰਡੀਗੜ੍ਹ, 13 ਫਰਵਰੀ 2023: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਭਰਾ ਜੀਤੀ ਸਿੱਧੂ ਜੋ ਕਿ ਮੋਹਾਲੀ ਨਗਰ ਨਿਗਮ ਦੇ ਮੇਅਰ ਹਨ, ਦੋਵੇਂ ਹੀ ਵਿਜੀਲੈਂਸ ਬਿਊਰੋ ਦੀ ਰਡਾਰ ‘ਤੇ ਹਨ | ਵਿਜੀਲੈਂਸ ਬਿਊਰੋ ਨੇ ਸਰੋਤਾਂ ਤੋਂ ਜ਼ਿਆਦਾ ਆਮਦਨੀ ਦੇ ਮਾਮਲੇ ਵਿੱਚ ਜਾਂਚ ਤੇਜ਼ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਖ਼ਿਲਾਫ਼ 19 ਜਨਵਰੀ ਨੂੰ ਜਾਂਚ ਖੋਲ੍ਹੀ ਗਈ ਸੀ | ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਜੀਤੀ ਸਿੱਧੂ ਵਲੋਂ ਬਣਾਈਆਂ ਨਾਮੀ-ਬੇਨਾਮੀ ਜਾਇਦਾਦਾਂ ਦੇ ਨਾਲ-ਨਾਲ ਮੋਹਾਲੀ ਨਗਰ ਨਿਗਮ ਦੇ ਵਲੋਂ ਵਿਕਾਸ ਕਾਰਜਾਂ ਵਿੱਚ ਗੜਬੜੀਆਂ ਸਮੇਤ ਹੋਤ ਤੱਥ ਇਕੱਠੇ ਕੀਤੇ ਗਏ ਹਨ |
ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਭਰਾ ਜੀਤੀ ਸਿੱਧੂ ਦੇ ਖ਼ਿਲਾਫ਼ ਜਾਂਚ ਲਈ ਪੰਜਾਬ ਸਰਕਾਰ ਨੇ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਹਰੀ ਝੰਡੀ ਦੇ ਦਿੱਤੀ ਸੀ। ਸਿੱਧੂ ਪਰਿਵਾਰ ਦੀਆਂ ਜਾਇਦਾਦਾਂ ਦਾ ਵੇਰਵਾ ਲੰਮਾ ਹੈ, ਬਣਾਈਆਂ ਗਇਆ ਜਾਇਦਾਦਾਂ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸਦੇ ਨਾਲ ਹੀ ਵਿਜੀਲੈਂਸ ਮੋਹਾਲੀ, ਬਰਨਾਲਾ, ਬਠਿੰਡਾ ਅਤੇ ਚੰਡੀਗੜ੍ਹ ਸਮੇਤ ਕਈ ਜ਼ਿਲ੍ਹਿਆਂ ‘ਚ ਬਣਾਈਆਂ ਜਾਇਦਾਦਾਂ ਹੋਣ ਦਾ ਖ਼ੁਲਾਸਾ ਹੋਣ ਸਕਦਾ ਹੈ |
ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਵਿਜੀਲੈਂਸ ਨੇ ਬਲਬੀਰ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਲੈਂਡ ਚੈਸਟਰ ਕੰਪਨੀ ਵੱਲੋਂ ਖ੍ਰੀਦੀ 70 ਏਕੜ ਜਾਇਦਾਦ ਦੀ ਵੀ ਜਾਂਚ ਹੋ ਸਕਦੀ ਹੈ ਇਸਦੇ ਨਾਲ ਹੀ ਜ਼ਮੀਨਾਂ ਉੱਪਰ ਕੀਤੇ ਕਥਿਤ ਨਜਾਇਜ਼ ਕਬਜ਼ਿਆਂ ਦੀ ਵੀ ਜਾਂਚ ਹੋ ਸਕਦੀ ਹੈ। ਦੂਜੇ ਪਾਸੇ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਡਾ ਪਰਿਵਾਰ ਪਿਛਲੇ 40 ਸਾਲ ਤੋਂ ਕਾਰੋਬਾਰ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਗੈਸ ਏਜੰਸੀਆਂ ਤੇ ਸ਼ਰਾਬ ਦਾ ਧੰਦਾ ਕਰਦੇ ਹਾਂ । ਇਸਤੋਂ ਹੋਈ ਆਮਦਨ ਨਾਲ ਵੇਚ-ਖਰੀਦ ਸੰਬਧੀ ਸਾਰੇ ਰਿਕਾਰਡ ਰੱਖਿਆ ਜਾਂਦਾ ਹੈ |