Manpreet Badal

ਮਨਪ੍ਰੀਤ ਬਾਦਲ ਖ਼ਿਲਾਫ਼ ਵਿਜੀਲੈਂਸ ਜਾਂਚ ਅੰਤਿਮ ਪੜਾਅ ‘ਤੇ, ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫਤਾਰੀ !

ਚੰਡੀਗੜ੍ਹ, 04 ਸਤੰਬਰ 2023: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Badal) ਦੀਆਂ ਆਉਣ ਵਾਲੇ ਸਮੇਂ ਵਿੱਚ ਮੁਸ਼ਕਲਾਂ ਵੱਧ ਸਕਦੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਵਿਜੀਲੈਂਸ ਜਾਂਚ ਅੰਤਿਮ ਪੜਾਅ ‘ਤੇ ਹੈ | ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਿਸੇ ਵੇਲੇ ਵੀ ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫਤਾਰੀ ਹੋ ਸਕਦੀ ਹੈ |

ਸੂਤਰਾਂ ਮੁਤਾਬਕ ਵਿਜੀਲੈਂਸ ਦੇ ਹੱਥ ਕੁਝ ਅਹਿਮ ਤੱਥ ਲੱਗ ਗਏ ਹਨ। ਇਹਨਾਂ ਤਕਨੀਕੀ ਨੁਕਤਿਆਂ ਨੂੰ ਆਪਣੀ ਪੜਤਾਲ ਵਿੱਚ ਵਿਜੀਲੈਂਸ ਨੇ ਸ਼ਾਮਲ ਕਰ ਲਿਆ ਹੈ। ਵਿਜੀਲੈਂਸ ਮਨਪ੍ਰੀਤ ਸਿੰਘ ਬਾਦਲ ਤੋਂ ਪੁੱਛਗਿੱਛ ਵੀ ਕਰ ਚੁੱਕੀ ਹੈ। ਇਸਦੇ ਨਾਲ ਹੀ ਵਿਜੀਲੈਂਸ ਦੀ ਜਾਂਚ ‘ਚ ਬਠਿੰਡਾ ਵਿਕਾਸ ਅਥਾਰਿਟੀ ਦੇ ਸੀਨੀਅਰ ਅਧਿਕਾਰੀ ਵੀ ਨਿਸ਼ਾਨੇ `ਤੇ ਆ ਗਏ ਹਨ, ਜਾਣਕਾਰੀ ਮੁਤਾਬਕ ਮਨਪ੍ਰੀਤ ਬਾਦਲ (Manpreet Badal) ਨੇ ਕਾਂਗਰਸ ਸਰਕਾਰ ਦੌਰਾਨ ਬਠਿੰਡਾ ‘ਚ ਦੋ ਰਿਹਾਇਸ਼ੀ ਪਲਾਟ ਖ਼ਰੀਦੇ ਸਨ। ਬਠਿੰਡਾ ਵਿਕਾਸ ਅਥਾਰਿਟੀ ਤੋਂ ਪਲਾਟ ਖ਼ਰੀਦਣ ਲਈ ਆਨਲਾਈਨ ਬੋਲੀ ਲੱਗੀ ਸੀ। ਬੋਲੀ ਵਿਚ ਦੋ ਵਿਅਕਤੀਆਂ ਰਾਜੀਵ ਤੇ ਵਿਕਾਸ ਤੋਂ ਇਲਾਵਾ ਅਮਨਦੀਪ ਨਾਂ ਦੇ ਤੀਜੇ ਵਿਅਕਤੀ ਨੇ ਵੀ ਸ਼ਮੂਲੀਅਤ ਕੀਤੀ ਸੀ।

ਬਠਿੰਡਾ ਵਿਕਾਸ ਅਥਾਰਿਟੀ ਤੋਂ ਪਲਾਟ ਖ਼ਰੀਦਣ ਲਈ ਵਿਕਾਸ ਤੇ ਰਾਜੀਵ ਨੇ 27 ਸਤੰਬਰ 2021 ਨੂੰ ਆਨਲਾਈਨ ਬੋਲੀ ਦਿੱਤੀ ਸੀ। ਬੋਲੀ ਵਿਚ ਅਮਨਦੀਪ ਨਾਂ ਦੇ ਤੀਜੇ ਵਿਅਕਤੀ ਨੇ ਵੀ ਸ਼ਮੂਲੀਅਤ ਕੀਤੀ ਸੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬੋਲੀਕਾਰਾਂ ਨੇ ਇੱਕ ਕੰਪਿਊਟਰ ਤੋਂ ਬੋਲੀ ਦਿੱਤੀ। ਰਾਜੀਵ ਤੇ ਵਿਕਾਸ ਦੇ ਬੋਲੀ ਵਿਚ ਸ਼ਮੂਲੀਅਤ ਲਈ ਐਡਵਾਂਸ ਰਾਸ਼ੀ ਦੇ ਚਲਾਨ ਵੀ ਇੱਕੋ ਸੀਰੀਅਲ ਨੰਬਰ ਵਾਲੇ ਸਨ। ਦੋਵਾਂ ਦੇ ਅਸ਼ਟਾਮ ਇੱਕੋ ਸੀਰੀਅਲ ਨੰਬਰ ਵਾਲੇ ਤੇ ਦੋਵਾਂ ਦੇ ਗਵਾਹ ਵੀ ਇਕੋ ਹੀ ਸਨ। ਇਸ ਮਾਮਲੇ ਨੂੰ ਲੈ ਕੇ ਪਿਛਲੇ ਦਿਨੀਂ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵਿਭਾਗ ਨੇ ਬਠਿੰਡੇ ਤਲਬ ਕੀਤਾ ਸੀ। ਜਿੱਥੇ ਮਨਪ੍ਰੀਤ ਬਾਦਲ ਨੇ ਮੀਡੀਆ ’ਚ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਨਕਾਰਿਆ ਸੀ।

Scroll to Top