ਵਿਜੀਲੈਂਸ ਮੋਹਾਲੀ ਦੀ ਟੀਮ ਨੇ PSPCL ਦੇ SDO ਨੂੰ ਕੀਤਾ ਗ੍ਰਿਫ਼ਤਾਰ

27 ਮਈ 2025: ਵਿਜੀਲੈਂਸ ਮੋਹਾਲੀ ਦੀ ਟੀਮ (Vigilance Mohali team) ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ SDO ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਐਸ.ਡੀ.ਓ. ਮਹਿੰਦਰ ਸਿੰਘ (mahinder singh) ਨੇ ਮੋਟਰ ਕੁਨੈਕਸ਼ਨ ਬਦਲਣ ਦੇ ਬਦਲੇ ਮਨਿੰਦਰ ਸਿੰਘ (maninder singh) ਪੁੱਤਰ ਜੈ ਸਿੰਘ ਵਾਸੀ ਪਿੰਡ ਪੇਧਾਨੀ, ਥਾਣਾ ਭਾਦਸੋਂ ਅਤੇ ਰਣਜੀਤ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਮੋਹਾਲੀ ਤੋਂ ਪੈਸੇ ਦੀ ਮੰਗ ਕੀਤੀ ਸੀ।ਇਸ ਦੌਰਾਨ ਫਲਾਇੰਗ ਸਕੁਐਡ ਮੋਹਾਲੀ (mohali) ਦੀ ਟੀਮ ਨੇ ਐਸਡੀਓ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਫੜ ਲਿਆ। ਮਹਿੰਦਰ ਸਿੰਘ ਨੂੰ ਰੰਗੇ ਹੱਥੀਂ ਫੜਿਆ ਗਿਆ। ਇਸ ਸਬੰਧੀ ਵਿਜੀਲੈਂਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Read More:  ਵਿਜੀਲੈਂਸ ਬਿਊਰੋ ਨੇ ਡਰਿੱਲ ਅਫ਼ਸਰ ਲਈ ਰਿਸ਼ਵਤ ਲੈਂਦਾ ਹੌਲਦਾਰ ਕੀਤਾ ਕਾਬੂ

 

Scroll to Top