Kushaldeep Singh Dhillon

ਵਿਜੀਲੈਂਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਤੀਜੀ ਵਾਰ ਕੀਤੀ ਪੁੱਛਗਿੱਛ

ਚੰਡੀਗੜ੍ਹ,12 ਅਪ੍ਰੈਲ 2023: ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ (Kushaldeep Singh Dhillon) ਨੂੰ ਅੱਜ ਤੀਜੀ ਵਾਰ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਦਫ਼ਤਰ ਵਿਖੇ ਤਲਬ ਕੀਤਾ ਅਤੇ ਕਰੀਬ ਇੱਕ ਘੰਟਾ ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਕਿ ਢਿਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਚੱਲ ਰਹੀ ਵਿਜੀਲੈਂਸ ਜਾਂਚ ਲਈ ਪਹਿਲੀ ਵਾਰ 30 ਜਨਵਰੀ ਨੂੰ ਤਲਬ ਕੀਤਾ ਗਿਆ ਸੀ, ਜਿਸ ਤੋਂ ਬਾਅਦ 27 ਮਾਰਚ ਨੂੰ ਉਨ੍ਹਾਂ ਨੂੰ ਦੂਜੀ ਵਾਰ ਤਲਬ ਕੀਤਾ ਗਿਆ ਸੀ। ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਦਿੱਤੇ ਹਲਫ਼ਨਾਮੇ ਵਿੱਚ ਆਪਣੀ ਸਾਰੀ ਜਾਇਦਾਦ ਦਾ ਵੇਰਵਾ ਦਿੱਤਾ ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਕੋਲ ਕੁਝ ਨਹੀਂ ਹੈ।

ਵਿਜੀਲੈਂਸ ਵਿਭਾਗ ਦੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਸਾਬਕਾ ਵਿਧਾਇਕ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਇਸ ਲਈ ਕਾਂਗਰਸੀ ਆਗੂਆਂ ਵਿਰੁੱਧ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਕੁਸ਼ਲਦੀਪ ਸਿੰਘ ਢਿੱਲੋਂ (Kushaldeep Singh Dhillon) ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਕਾਂਗਰਸ ਤੋਂ ਡਰੀਆਂ ਹੋਈਆਂ ਹਨ। ਇਸ ਲਈ ਕਾਂਗਰਸ ਤੋਂ ਸ਼ੁਰੂ ਹੋ ਕੇ ਹਰ ਪਾਰਟੀ ਦੀ ਗੱਲ ਕਾਂਗਰਸ ‘ਤੇ ਹੀ ਖਤਮ ਹੋ ਰਹੀ ਹੈ।

 

Scroll to Top