ਚੰਡੀਗੜ੍ਹ, 20 ਨਵੰਬਰ 2023: ਬਠਿੰਡਾ ‘ਚ ਪਲਾਟ ਅਲਾਟਮੈਂਟ ਮਾਮਲੇ ‘ਚ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਦੁਪਹਿਰ ਨੂੰ ਬਠਿੰਡਾ ਵਿਜੀਲੈਂਸ (Vigilance) ਦਫ਼ਤਰ ਪੁੱਜੇ। ਇੱਥੇ ਮਨਪ੍ਰੀਤ ਬਾਦਲ ਤੋਂ ਵਿਜੀਲੈਂਸ ਅਧਿਕਾਰੀਆਂ ਨੇ ਲਗਭਗ ਚਾਰ ਘੰਟੇ ਪੁੱਛਗਿੱਛ ਕੀਤੀ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਅਧਿਕਾਰੀਆਂ ਨੇ ਐਤਵਾਰ ਨੂੰ ਹੀ ਨੋਟਿਸ ਜਾਰੀ ਕਰਕੇ ਮਨਪ੍ਰੀਤ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਬਠਿੰਡਾ ਦਫ਼ਤਰ ਬੁਲਾਇਆ ਸੀ।
ਪੁੱਛਗਿੱਛ ਤੋਂ ਬਾਅਦ ਬਠਿੰਡਾ ਵਿਜੀਲੈਂਸ (Vigilance) ਦਫ਼ਤਰ ਤੋਂ ਬਾਹਰ ਆਏ ਮਨਪ੍ਰੀਤ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਵਿਜੀਲੈਂਸ ਮੈਨੂੰ 100 ਵਾਰ ਸੱਦੇ ਤਾਂ ਮੈਂ ਆਉਣ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਜਾਂਚ ‘ਚ ਹਮੇਸ਼ਾ ਸਮਰਥਨ ਕਰਦੇ ਰਹਿਣਗੇ ।
ਮਨਪ੍ਰੀਤ ਸਿੰਘ ਬਾਦਲ ਤੋਂ ਦੂਜੀ ਵਾਰ ਪੁੱਛਗਿੱਛ ਕੀਤੀ ਗਈ ਸੀ। ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਸੇ ਕੇਸ ਵਿੱਚ ਉਸ ਦੇ ਨਾਲ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ | ਜੁਗਨੂੰ ਅਤੇ ਸੰਜੀਵ ਨੂੰ ਸਥਾਨਕ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ, ਜਦਕਿ ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਸੀ।