ਅੰਮ੍ਰਿਤਸਰ, 31 ਜਨਵਰੀ 2023: ਵਿਜੀਲੈਂਸ ਬਿਊਰੋ ਦੀ ਟੀਮ ਮੰਗਲਵਾਰ ਸਵੇਰੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਦੇ ਹੋਟਲ ਸਰੋਵਰ ਪੈਟ੍ਰੀਅਟ ਵਿਖੇ ਜਾਂਚ ਲਈ ਪਹੁੰਚੀ। ਸਾਬਕਾ ਉਪ ਮੁੱਖ ਮੰਤਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਵਿੱਚ ਵਿਚਾਰ ਅਧੀਨ ਹੈ। ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਚੰਡੀਗੜ੍ਹ ਵਿਜੀਲੈਂਸ ਨੇ ਓਪੀ ਸੋਨੀ ਦੇ ਨਿਰਮਾਣ ਅਧੀਨ ਫਾਰਮ ਹਾਊਸ ‘ਚ ਜਾਂਚ ਲਿਮ ਪੁੱਜੀ ਸੀ ਅਤੇ ਓਮ ਪ੍ਰਕਾਸ਼ ਸੋਨੀ ਦੀ ਜਾਇਦਾਦ ਦਾ ਮੁਲਾਂਕਣ ਕੀਤਾ |
ਜ਼ਿਕਰਯੋਗ ਹੈ ਕਿ ਬੀਤੇ ਕੁਝ ਸਮੇਂ ਪਹਿਲਾਂ ਵੀ ਓਮ ਪ੍ਰਕਾਸ਼ ਸੋਨੀ (Om Prakash Soni) ਨੂੰ ਵਿਜੀਲੈਂਸ ਵੱਲੋਂ ਸੰਮਨ ਕਰਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ, ਉਸ ਵੇਲੇ ਆਪਣੀ ਤਬੀਅਤ ਦਾ ਹਵਾਲਾ ਦੇਣ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਪੇਸ਼ੀ ਲਈ ਭੇਜਿਆ ਸੀ | ਫ਼ਿਲਹਾਲ ਓਮ ਪ੍ਰਕਾਸ਼ ਸੋਨੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਛਾਪੇਮਾਰੀ ਦੇ ਬਾਰੇ ਕੋਈ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਜਾ ਰਿਹਾ |