July 5, 2024 12:36 am
Khanauri

ਵਿਜੀਲੈਂਸ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਭਰਤ ਇੰਦਰ ਸਿੰਘ ਚਾਹਲ ਦੇ ਟਿਕਾਣੇ ‘ਤੇ ਛਾਪੇਮਾਰੀ

ਚੰਡੀਗੜ੍ਹ 19 ਦਸੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਭਰਤ ਇੰਦਰ ਸਿੰਘ ਚਾਹਲ (Bharat Inder Singh Chahal) ਦੇ ਵਪਾਰਕ ਅਦਾਰਿਆਂ ‘ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਵੱਲੋਂ ਸਰਹਿੰਦ ਰੋਡ ‘ਤੇ ਚਾਹਲ ਦੇ ਮੈਰਿਜ ਪੈਲੇਸ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਚਹਿਲ ਦੇ ਨਾਭਾ ਰੋਡ ‘ਤੇ ਸਥਿਤ ਸ਼ਾਪਿੰਗ ਮਾਲ ‘ਤੇ ਵਿਜੀਲੈਂਸ ਨੇ ਛਾਪਾ ਮਾਰਿਆ। ਇਸ ਸਮੇਂ ਵਿਜੀਲੈਂਸ ਦੇ 10 ਤੋਂ 12 ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਜੋ ਕਿ ਡੀ.ਐਸ.ਪੀ. ਸਤਪਾਲ ਸ਼ਰਮਾ ਦੀ ਅਗਵਾਈ ਹੇਠ ਕਾਰਵਾਈ ਕੀਤੀ ਜਾ ਰਹੀ ਹੈ। ਵਿਜੀਲੈਂਸ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਮੋਹਾਲੀ ਤੋਂ ਤਕਨੀਕੀ ਟੀਮ ਵੀ ਪਹੁੰਚ ਗਈ ਹੈ। ਦੱਸ ਦੇਈਏ ਕਿ ਭਰਤ ਇੰਦਰ ਚਾਹਲ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਚਾਹਲ ਦੀ ਪਟਿਆਲਾ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ ਗਿਆ ਸੀ।