Manpreet Singh Badal

ਚੰਡੀਗੜ੍ਹ ਸਥਿਤ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੀ ਵਿਜੀਲੈਂਸ, ਬਠਿੰਡਾ ਅਦਾਲਤ ‘ਚ ਜ਼ਮਾਨਤ ਪਟੀਸ਼ਨ ਦਾਇਰ

ਚੰਡੀਗੜ੍ਹ, 29 ਸਤੰਬਰ 2023: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ‘ਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਵਿਜੀਲੈਂਸ ਟੀਮ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Singh Badal) ਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪਾ ਮਾਰਿਆ। ਇਸ ਦੌਰਾਨ ਵਿਜੀਲੈਂਸ ਟੀਮ ਕਾਫੀ ਦੇਰ ਤੱਕ ਘਰ ਦੇ ਅੰਦਰ ਹੀ ਰਹੀ ਪਰ ਮਨਪ੍ਰੀਤ ਉਥੇ ਨਹੀਂ ਮਿਲੇ । ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ ਹੈ ।

ਜਿਕਰਯੋਗ ਹੈ ਕਿ ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਮਨਪ੍ਰੀਤ ਦੀ ਭਾਲ ਜਾਰੀ ਹੈ। ਪੰਜਾਬ ਤੋਂ ਇਲਾਵਾ ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਸਮੇਤ ਕਈ ਸੂਬਿਆਂ ਵਿੱਚ ਗੁਪਤ ਛਾਪੇਮਾਰੀ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਅੱਜ ਯਾਨੀ ਸ਼ੁੱਕਰਵਾਰ ਦੁਪਹਿਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Singh Badal) ਦੇ ਵਕੀਲ ਵੱਲੋਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਹੈ । ਮਨਪ੍ਰੀਤ ਨੇ ਐਡਵੋਕੇਟ ਸੁਖਦੀਪ ਭਿੰਡਰ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਦੀ ਅਦਾਲਤ ਤੋਂ ਰਾਹਤ ਦੀ ਮੰਗ ਕੀਤੀ ਹੈ। ਇਸ ‘ਤੇ 4 ਅਕਤੂਬਰ ਨੂੰ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਸੀ। ਇਹ ਪਟੀਸ਼ਨ ਕੇਸ ਦਰਜ ਹੋਣ ਤੋਂ ਪਹਿਲਾਂ ਦਾਇਰ ਕੀਤੀ ਗਈ ਸੀ। ਬਠਿੰਡਾ ‘ਚ ਮਨਪ੍ਰੀਤ ਬਾਦਲ ਖ਼ਿਲਾਫ਼ ਜ਼ਮੀਨ ਦੀ ਵੰਡ ‘ਚ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ।

Scroll to Top