Satkar Kaur Gehri

ਸਾਬਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਘਰ ਪਹੁੰਚੀ ਵਿਜੀਲੈਂਸ

ਚੰਡੀਗੜ੍ਹ, 21 ਅਪ੍ਰੈਲ 2023: ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਗਹਿਰੀ (Satkar Kaur Gehri) ਦੇ ਘਰ ਵਿਜੀਲੈਂਸ ਵਿਭਾਗ ਦੀ ਟੀਮ ਪਹੁੰਚੀ ਹੈ। ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਵਿਧਾਇਕ ਦੀ ਕੋਠੀ ਦੀ ਵਿਜੀਲੈਂਸ ਵਿਭਾਗ ਵੱਲੋਂ ਕੋਠੀ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਵਿਧਾਨ ਸਭਾ ਚੋਣਾਂ ਵਿੱਚ ਟਿਕਟ ਨਾ ਮਿਲਣ ਤੋਂ ਬਾਅਦ ਭਾਜਪਾ ਵਿੱਚ ਸ਼ਾਮਲ ਹੋ ਗਈਆਂ ਸੀ |

Scroll to Top