Kuldeep Singh Vaid

ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਵਿਰੁੱਧ ਵਿਜੀਲੈਂਸ ਵਲੋਂ ਕੇਸ ਦਰਜ

ਚੰਡੀਗੜ੍ਹ, 14 ਮਾਰਚ 2023: ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ (Kuldeep Vaid) ਵਿਰੁੱਧ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ | ਵਿਜੀਲੈਂਸ ਨੇ ਕੱਲ੍ਹ ਕੁਲਦੀਪ ਸਿੰਘ ਵੈਦ ਦੇ ਘਰ ਅਤੇ ਦਫ਼ਤਰ ਵਿੱਚ ਛਾਪੇਮਾਰੀ ਕੀਤੀ ਜੋ ਕਈ ਘੰਟੇ ਚੱਲੀ। ਇਸ ਦੌਰਾਨ ਵਿਜੀਲੈਂਸ ਨੂੰ ਕੁਲਦੀਪ ਵੈਦ ਦੀ ਕੋਠੀ ਵਿੱਚੋਂ 73 ਬੋਤਲਾਂ ਵਿਦੇਸ਼ੀ ਅਤੇ ਭਾਰਤੀ ਸ਼ਰਾਬ ਬਰਾਮਦ ਹੋਈ ਹੈ।

ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਕਈ ਦਸਤਾਵੇਜ਼ ਅਤੇ ਨਕਦੀ ਵੀ ਬਰਾਮਦ ਕੀਤੀ ਹੈ, ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਵੈਦ ਨੂੰ ਗ੍ਰਿਫਤਾਰੀ ਦੇਣੀ ਪਵੇਗੀ ਬਾਅਦ ਵਿੱਚ ਉਹ ਜ਼ਮਾਨਤ ਲਈ ਅਦਾਲਤ ਦਾ ਰੁਖ਼ ਕਰ ਸਕਦੇ ਹਨ |

ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਦਿੱਗਜ ਆਗੂਆਂ ‘ਤੇ ਲਗਾਤਾਰ ਵਿਜੀਲੈਂਸ ਵਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮੰਨੇ ਜਾਂਦੇ ਕੁਲਦੀਪ ਸਿੰਘ ਵੈਦ ਦੇ ਘਰ ਛਾਪਾ ਮਾਰਿਆ ਗਿਆ ਸੀ । ਕੁਲਦੀਪ ਵੈਦ (Kuldeep Vaid) ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ, ਇਸ ਲਈ ਵਿਜੀਲੈਂਸ ਬਿਊਰੋ ਦੀ ਟੀਮ ਨੇ ਪਹਿਲਾਂ ਵੈਦ ਦੇ ਸਰਾਭਾ ਨਗਰ ਸਥਿਤ ਘਰ ‘ਤੇ ਛਾਪਾ ਮਾਰਿਆ ਅਤੇ ਫਿਰ ਉਸ ਦੇ ਕੈਫੇ ਦੀ ਜਾਂਚ ਕੀਤੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਵੈਦ ਦੇ ਘਰ ਦੀ ਇੰਚ-ਇੰਚ ਘੇਰਾਬੰਦੀ ਕੀਤੀ, ਜਾਇਦਾਦ ਦੇ ਦਸਤਾਵੇਜ਼ਾਂ ਦੀ ਤਲਾਸ਼ੀ ਲਈ ਅਤੇ ਬੈਂਕ ਖਾਤਿਆਂ ਦੀ ਵੀ ਜਾਂਚ ਕੀਤੀ।

Scroll to Top