ਚੰਡੀਗੜ੍ਹ, 19 ਜੁਲਾਈ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਨਾਭਾ ਨਗਰ ਕੌਂਸਲ (Nabha Municipal Council) ਦੇ ਅਧਿਕਾਰੀਆਂ ਅਤੇ ਇੱਕ ਠੇਕੇਦਾਰ ਨੂੰ ਗਬਨ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ | ਫੜੇ ਗਏ ਵਿਅਕਤੀਆਂ ‘ਤੇ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਪ੍ਰਾਪਤ ਹੋਏ 1, 84,45,551 ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲੱਗਾ ਹੈ |
ਵਿਜੀਲੈਂਸ ਮੁਤਾਬਕ ਜਾਂਚ ‘ਚ ਸਾਹਮਣੇ ਆਇਆ ਹੈ ਕਿ ਨਗਰ ਕੌਂਸਲ ਨਾਭਾ ਨੂੰ 2018 ‘ਚ PMSAY ਤਹਿਤ ਫ਼ੰਡ ਪ੍ਰਾਪਤ ਹੋਏ ਸਨ | ਮੁਲਜਮਾਂ ਨੇ 6 ਦਿਨਾਂ ਦੇ ਅੰਦਰ ਹੀ ਵਿਕਾਸ ਕਾਰਜਾਂ ਦੇ ਫਰਜ਼ੀ ਬਿੱਲ ਤਿਆਰ ਕਰਕੇ 1,84,45,551 ਰੁਪਏ ਦਾ ਘਪਲਾ ਕਰ ਦਿੱਤਾ । ਇਨ੍ਹਾਂ ਖ਼ਿਲਾਫ਼ ਪਟਿਆਲਾ ਰੇਂਜ ‘ਚ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ |