Site icon TheUnmute.com

ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

Vigilance Bureau

ਚੰਡੀਗੜ੍ਹ 07 ਅਕਤੂਬਰ 2022: ਵਿਜੀਲੈਂਸ ਬਿਊਰੋ (Punjab Vigilance Bureau) ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਸੋਥਾ, ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਰਾਧਾ ਸਵਾਮੀ ਖਿਲਾਫ ਕ੍ਰਮਵਾਰ 1,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਖਿਲਾਫ਼ ਇਹ ਮੁਕੱਦਮਾ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਰੇਸ਼ਮ ਸਿੰਘ ਵਾਸੀ ਪਿੰਡ ਸੋਥਾ, ਸ੍ਰੀ ਮੁਕਤਸਰ ਸਾਹਿਬ ਵਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਨਾਂ ਦੀ ਵਾਹੀਯੋਗ ਜਮੀਨ ਦੀ ਆਡਰਹਿਣ ਸਬੰਧੀ ਦਰੁਸਤੀ ਕਰਨ ਬਦਲੇ 1,500 ਰੁਪਏ ਰਿਸ਼ਵਤ ਵਜੋਂ ਮੰਗ ਕੀਤੀ ਹੈ ਤੇ ਮੌਕੇ ਉਪਰ ਹੀ 1,000 ਰੁਪਏ ਹਾਸਲ ਕਰ ਚੁੱਕਾ ਹੈ। ਪ੍ਰਾਪਤ ਸਬੂਤਾਂ ਦੇ ਅਧਾਰ ਤੇ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਪਟਵਾਰੀ ਉਪਰ ਦੋਸ਼ ਸਿੱਧ ਹੋਣ ਤੇ ਉਸ ਖਿਲਾਫ ਮੁਕੱਦਮਾ ਦਰਜ ਕਰਕੇ ਇਸ ਕੇਸ ਸਬੰਧੀ ਹੋਰ ਤਫਤੀਸ਼ ਜਾਰੀ ਹੈ।

Exit mobile version