June 24, 2024 6:27 pm
Captain Sandeep Sandhu

ਵਿਜੀਲੈਂਸ ਨੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਰਿਵਾਰਕ ਮੈਂਬਰਾਂ ਦੇ ਬੈਂਕ ਖਾਤਿਆਂ ਦਾ ਮੰਗਿਆ ਵੇਰਵਾ

ਚੰਡੀਗੜ 05 ਅਕਤੂਬਰ 2022: ਪੰਜਾਬ ਵਿਚ ਵੱਡੇ ਸਿਆਸੀ ਚਿਹਰੇ ਤੇ ਅਫ਼ਸਰ ਵਿਜੀਲੈਂਸ ਬਿਊਰੋ ਦੀ ਰਡਾਰ ‘ਤੇ ਹਨ, ਇਸਦੇ ਨਾਲ ਹੀ ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ (MLA Barindermeet Singh Pahra) ਨੂੰ ਜਾਂਚ ਦੇ ਘੇਰੇ ‘ਚ ਲਿਆ ਹੈ | ਵਿਜੀਲੈਂਸ ਨੇ ਗੁਰਦਾਸਪੁਰ ਦੇ ਇੱਕ ਬੈਂਕ ਨੂੰ ਪੱਤਰ ਲਿਖ ਕੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਰਿਵਾਰ ਦੇ 8 ਮੈਂਬਰਾਂ ਦੇ ਬੈਂਕ ਖਾਤਿਆਂ ਅਤੇ ਲਾਕਰਾਂ ਦਾ ਵੇਰਵਾ ਮੰਗਿਆ | ਇਸ ਮਾਮਲੇ ਨੂੰ ਲੈ ਕੇ ਵਿਜੀਲੈਂਸ ਅਧਿਕਾਰੀ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ |

MLA Barindermeet Singh Pahra