Gurpreet Singh Kangar

ਵਿਜੀਲੈਂਸ ਵਲੋਂ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਜਾਂਚ ਸ਼ੁਰੂ

ਚੰਡੀਗੜ੍ਹ 13 ਜਨਵਰੀ 2023: ਇੱਕ ਹੋਰ ਸਾਬਕਾ ਮੰਤਰੀ ਵਿਜੀਲੈਂਸ ਬਿਊਰੋ ਦੀ ਰਡਾਰ ‘ਤੇ ਆ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਨੇ ਹੁਣ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ (Gurpreet Singh Kangar) ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਗੁਰਪ੍ਰੀਤ ਕਾਂਗੜ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਤੇ ਉਹ ਪਾਰਟੀ ਦੇ ਪ੍ਰਦੇਸ਼ ਜਨਰਲ ਸਕੱਤਰ ਹਨ। ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਕਾਂਗੜ ਖ਼ਿਲਾਫ਼ ਕੁਝ ਸਮਾਂ ਪਹਿਲਾਂ ਹੀ ਜਾਂਚ ਸ਼ੁਰੂ ਹੋ ਗਈ ਸੀ। ਹੁਣ ਇਹ ਮਾਮਲਾ ਪੰਜਾਬ ਵਿਜੀਲੈਂਸ ਦੇ ਮੁੱਖ ਦਫ਼ਤਰ ਦੇ ਸੀਨੀਅਰ ਅਧਿਕਾਰੀ ਨੂੰ ਸੌਂਪ ਦਿੱਤਾ ਗਿਆ ਹੈ।

ਸੂਤਰਾਂ ਦੇ ਮੁਤਾਬਕ ਅਨੁਸਾਰ ਵਿਜੀਲੈਂਸ ਅਫ਼ਸਰਾਂ ਨੇ ਮਾਲ ਵਿਭਾਗ ਤੋਂ ਕਾਂਗੜ ਪਰਿਵਾਰ ਦੀ ਸੰਪਤੀ ਦਾ ਰਿਕਾਰਡ ਵੀ ਹਾਸਲ ਕੀਤਾ ਹੈ। ਉਨ੍ਹਾਂ ਦੇ ਨੇੜਲੇ ਰਿਸ਼ਤੇਦਾਰਾਂ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਦੱਸ ਦਈਏ ਕਿ ਜਦੋਂ ਕਾਂਗਰਸ ਹਾਈਕਮਾਨ ਨੇ ਚਾਰ ਕਾਂਗਰਸੀ ਮੰਤਰੀਆਂ ਤੋਂ ਵਜ਼ੀਰੀ ਵਾਪਸ ਲਈ ਸੀ, ਤਾਂ ਉਨ੍ਹਾਂ ’ਚ ਗੁਰਪ੍ਰੀਤ ਕਾਂਗੜ ਵੀ ਸ਼ਾਮਲ ਸਨ।

Scroll to Top