Site icon TheUnmute.com

ਵਿਜੀਲੈਂਸ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਖ਼ਿਲਾਫ ਜਾਂਚ ਸ਼ੁਰੂ

Punjab Vigilance Bureau

ਚੰਡੀਗੜ੍ਹ 22 ਅਗਸਤ 2022: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ (Jaspal Singh Sandhu)ਦੇ ਖ਼ਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਕੁਝ ਅਧਿਆਪਕਾਂ ਤੇ ਹੋਰ ਸਟਾਫ ਵੱਲੋਂ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਮਿਲੀ ਸੀ ਕਿ ਵਾਈਸ ਚਾਂਸਲਰ ਨੇ ਕੁਝ ਵਿੱਤੀ ਬੇਨਿਯਮੀਆਂ ਕੀਤੀਆਂ ਹਨ ਅਤੇ ਯੋਗਤਾ ਦੇ ਸਰਟੀਫਿਕੇਟਾਂ ਵਿਚੋਂ ਕੁਝ ਜਾਅਲੀ ਹਨ। ਵਿਜੀਲੈਂਸ ਦੀ ਟੀਮ ਅੰਮ੍ਰਿਤਸਰ ਯੂਨੀਵਰਸਿਟੀ ਵਿੱਚ ਪਹੁੰਚ ਕੇ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ |

Exit mobile version