ਚੰਡੀਗੜ੍ਹ,18 ਅਪ੍ਰੈਲ 2023: ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਮੁੜ ਪੇਸ਼ ਹੋਣ ਲਈ ਸੰਮਨ ਭੇਜਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਨੂੰ 21 ਅਪ੍ਰੈਲ ਨੂੰ ਮੋਹਾਲੀ ਦੇ ਮੁੱਖ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ 13 ਅਪ੍ਰੈਲ ਨੂੰ ਚਰਨਜੀਤ ਚੰਨੀ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਜਲੰਧਰ ਆਏ ਸਨ |
ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 20 ਅਪਰੈਲ ਲਈ ਨੋਟਿਸ ਦਿੱਤਾ ਸੀ ਪਰ ਜਿਵੇਂ ਹੀ ਚਰਨਜੀਤ ਚੰਨੀ ਨੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਸਨ, ਚੰਨੀ ਨੇ ਕਿਹਾ ਕਿ ਉਨ੍ਹਾਂ ਕੋਲ ਕੁਝ ਨਹੀਂ ਹੈ।
ਪਿਛਲੀ ਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਤੋਂ 14 ਅਪ੍ਰੈਲ ਨੂੰ ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਦਫਤਰ ‘ਚ 7 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਪੁੱਛਗਿੱਛ ਤੋਂ ਬਾਅਦ ਚੰਨੀ ਨੇ ਕਿਹਾ ਸੀ ਕਿ ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਖ਼ਿਲਾਫ਼ ਨਜਾਇਜ਼ ਕੇਸ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕੋਲ ਜੋ ਵੀ ਸੀ, ਉਹ ਵਿਜੀਲੈਂਸ ਦੇ ਸਾਹਮਣੇ ਪੇਸ਼ ਕਰ ਦਿੱਤਾ ਹੈ।