ਚੰਡੀਗੜ੍ਹ, 30 ਜਨਵਰੀ 2023: ਵਿਜੀਲੈਂਸ ਬਿਊਰੋ ਦੀ ਟੀਮ ਨੇ ਸੋਮਵਾਰ ਦੁਪਹਿਰ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਦੀ ਨਵੀਂ ਕੋਠੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਅਰਪੋਰਟ ਰੋਡ ‘ਤੇ ਸਥਿਤ ਡੀ.ਆਰ.ਇਨਕਲੇਵ ‘ਚ ਓਮ ਪ੍ਰਕਾਸ਼ ਸੋਨੀ ਦੀ ਆਲੀਸ਼ਾਨ ਕੋਠੀ ਦੀ ਉਸਾਰੀ ਚੱਲ ਰਹੀ ਹੈ |
ਜਿਕਰਯੋਗ ਹੈ ਕਿ ਓਮ ਪ੍ਰਕਾਸ਼ ਸੋਨੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿਚ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਗਈ ਸੀ, ਜਿਸ ਸਬੰਧੀ ਜਾਂਚ ਚੱਲ ਰਹੀ ਹੈ। ਉਨ੍ਹਾਂ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਆਪਣੀ ਜਾਇਦਾਦ ਦੇ ਵੇਰਵੇ ਵੀ ਸੌਂਪੇ ਸਨ । ਹਾਲਾਂਕਿ ਵਿਜੀਲੈਂਸ ਅਧਿਕਾਰੀ ਇਸ ਬਾਰੇ ਕੁਝ ਨਹੀਂ ਦੱਸ ਰਹੇ ਹਨ।