Site icon TheUnmute.com

Vigilance: ਪਲਾਟ ਅਲਾਟਮੈਂਟ ਮਾਮਲੇ ‘ਚ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਹੋਰ ਮੁਲਜ਼ਮ ਗ੍ਰਿਫਤਾਰ

ANTF

ਚੰਡੀਗੜ੍ਹ, 07 ਸਤੰਬਰ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਪੰਜਾਬ ਛੋਟੀਆਂ ਸਨਅਤਾਂ ਅਤੇ ਨਿਰਯਾਤ ਨਿਗਮ ਲਿਮਟਿਡ (PSIEC) ਦੇ ਸਨਅਤ ਪਲਾਟਾਂ ਦੀ ਅਲਾਟਮੈਂਟ ‘ਚ ਧੋਖਾਧੜੀ ਮਾਮਲੇ ’ਚ ਲੋੜੀਂਦੇ ਤਿੰਨ ਹੋਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ | ਗ੍ਰਿਫ਼ਤਾਰ ਗਏ ਵਿਅਕਤੀਆਂ ਦੀ ਪਛਾਣ ਦਰਸ਼ਨ ਕੁਮਾਰ ਉਰਫ ਦਰਸ਼ਨ ਗਰਗ ਅਤੇ ਅਮਰਜੀਤ ਸਿੰਘ, ਦੋਵੇਂ ਸੇਵਾਮੁਕਤ ਅਸਟੇਟ ਅਫਸਰ ਅਤੇ ਵਿਜੇ ਕੁਮਾਰ ਗੁਪਤਾ, ਸੀਨੀਅਰ ਸਹਾਇਕ ਵਜੋਂ ਹੋਈ ਹੈ |

ਇਸ ਸੰਬੰਧੀ ਵਿਜੀਲੈਂਸ ਬਿਊਰੋ (Vigilance Bureau) ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੇ ਮੋਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ, ਜਿਸ ਪਿੱਛੋਂ ਵਿਜੀਲੈਂਸ ਨੇ ਉਕਤ ਵਿਕਅਤੀਆਂ ਨੂੰ ਗ੍ਰਿਫਤਾਰ ਕਰ ਲਿਆ।

ਵਿਜੀਲੈਂਸ ਨੇ ਦੱਸਿਆ ਕਿ ਇਸ ਮਾਮਲੇ ‘ਚ ਪਹਿਲਾਂ ਹੀ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 420, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)1 ਦੇ 13(2) ਤਹਿਤ ਐਫਆਈਆਰ ਨੰਬਰ 04 ਮਿਤੀ 8 ਮਾਰਚ 2024 ਨੂੰ ਵਿਜੀਲੈਂਸ ਦੇ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਕੇਸ ਦਰਜ ਕੀਤਾ ਹੋਇਆ ਹੈ।

ਉਕਤ ਮੁਲਾਜ਼ਮਾਂ ‘ਤੇ ਹੋਰਨਾਂ ਨਾਲ ਮਿਲ ਕੇ ਫਰਜ਼ੀ ਖ਼ਰੀਦਦਾਰ, ਜਾਅਲੀ ਪਤੇ ਅਤੇ ਫਰਜ਼ੀ ਫਰਮਾਂ ਦੀ ਵਰਤੋਂ ਕਰਕੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ‘ਚ ਬੇਨਿਯਮੀਆਂ ਕਰਨ ਦਾ ਦੋਸ਼ ਹੈ |

Exit mobile version