Site icon TheUnmute.com

ਵਿਜੀਲੈਂਸ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਕਿੱਕੀ ਢਿੱਲੋਂ ਨੂੰ ਭਲਕੇ ਅਦਾਲਤ ‘ਚ ਕਰੇਗੀ ਪੇਸ਼

MLA Kushaldeep Kikki Dhillon

ਫ਼ਿਰੋਜ਼ਪੁਰ ,16 ਮਈ 2023: ਐਸ.ਐਸ.ਪੀ ਵਿਜੀਲੈਂਸ ਫ਼ਿਰੋਜ਼ਪੁਰ ਗੁਰਮੀਤ ਸਿੰਘ ਨੇ ਦੱਸਿਆ ਕਿ ਫ਼ਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ ਕਿੱਕੀ ਢਿੱਲੋਂ (Kusaldeep Kikki Dhillon) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੂੰ ਭਲਕੇ ਫ਼ਰੀਦਕੋਟ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਵਿਜੀਲੈਂਸ ਵਿਭਾਗ ਵੱਲੋਂ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਦੋ ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ |

Exit mobile version