Site icon TheUnmute.com

ਵਿਜੇ ਦੇਵ ਚੰਡੀਗੜ੍ਹ ਦੇ ਚੋਣ ਕਮਿਸ਼ਨਰ ਵਜੋਂ ਭਲਕੇ ਸੰਭਾਲਣਗੇ ਅਹੁਦਾ

Vijay Dev

ਚੰਡੀਗੜ੍ਹ 17 ਮਈ 2022: ਚੰਡੀਗੜ੍ਹ ਦੇ ਚੋਣ ਕਮਿਸ਼ਨਰ  ( Election Commissioner of Chandigarh) ਵਜੋਂ ਵਿਜੇ ਦੇਵ (Vijay Dev) ਕੱਲ੍ਹ ਯਾਨੀ ਬੁੱਧਵਾਰ ਨੂੰ ਅਹੁਦਾ ਸੰਭਾਲਣਗੇ। ਇਸ ਮੌਕੇ ‘ਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੁਪਹਿਰ 12 ਵਜੇ ਉਹਨਾਂ ਨੂੰ ਰਾਜ ਭਵਨ ਵਿਖੇ ਅਹੁਦੇ ਦੀ ਸਹੁੰ ਚੁਕਾਉਣਗੇ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਵਿਜੇ ਦੇਵ ਨੇ ਆਈ.ਏ.ਐਸ. ਤੋਂ ਵੀ.ਆਰ.ਐਸ. ਲਈ ਸੀ। ਇਸ ਦੌਰਾਨ ਉਨ੍ਹਾਂ ਨੂੰ 6 ਸਾਲਾਂ ਲਈ ਦਿੱਲੀ-ਚੰਡੀਗੜ੍ਹ ਦਾ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੇ ਦੇਵ ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਰਹਿ ਚੁੱਕੇ ਹਨ।

Exit mobile version