Site icon TheUnmute.com

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

education minister vijay inder singla

Vijay Inder Singla distributes appointment letters to 42 newly appointed employees in the education department

ਚੰਡੀਗੜ, 28 ਜੁਲਾਈ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੰਜਾਬ ਭਵਨ ਚੰਡੀਗੜ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਇਨਾਂ ਮੁਲਾਜ਼ਮਾਂ ਦੀ ਨਿਯੁਕਤੀ ਤਰਸ ਦੇ ਆਧਾਰ ’ਤੇ ਵੱਖ-ਵੱਖ ਅਸਾਮੀਆਂ ’ਤੇ ਕੀਤੀ ਗਈ ਹੈ ਜਿਸ ਵਿੱਚ ਇੱਕ ਸਾਇੰਸ ਅਧਿਆਪਕਾ, ਇੱਕ ਸਮਾਜਿਕ ਵਿਗਿਆਨ ਅਧਿਆਪਕਾ, ਇੱਕ ਲਾਇਬ੍ਰੇਰੀਅਨ, ਇੱਕ ਈ.ਟੀ.ਟੀ., 10 ਕਲਰਕ, 3 ਐਸ.ਐਲ.ਏ., 18 ਸੇਵਾਦਾਰ, 4 ਚੌਕੀਦਾਰ ਅਤੇ 3 ਸਵੀਪਰ ਸ਼ਾਮਲ ਹਨ।

ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ ਮਿ੍ਰਤਕ ਕਰਮਚਾਰੀਆਂ ਦੇ ਨੁਕਸਾਨ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ ਪਰ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਸਰਕਾਰ ਨੇ ਆਸ਼ਰਿਤਾਂ ਨੂੰ ਰੋਜ਼ੀ-ਰੋਟੀ ਦੇ ਸਨਮਾਨ ਯੋਗ ਸਾਧਨ ਮੁਹੱਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨਾਂ ਕਿਹਾ ਕਿ ਨਵੇਂ ਭਰਤੀ ਹੋਏ ਇਹ ਕਰਮਚਾਰੀ ਆਪਣੀ ਸਖ਼ਤ ਮਿਹਨਤ ਅਤੇ ਕੰਮ ਪ੍ਰਤੀ ਇਮਾਨਦਾਰੀ ਨਾਲ ਸਰਕਾਰ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਕਈ ਸੁਧਾਰ ਅਤੇ ਨੀਤੀਆਂ ਲਾਗੂ ਕੀਤੀਆਂ ਹਨ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇਸ਼ ਭਰ ਵਿੱਚੋਂ ਸਕੂਲ ਸਿੱਖਿਆ ਦੇ ਖੇਤਰ ’ਚ ਮੋਹਰੀ ਬਣ ਗਿਆ ਹੈ ਅਤੇ ਕਈ ਹੋਰ ਸੂਬਿਆਂ ਨੇ ਵੀ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ।

Exit mobile version