Site icon TheUnmute.com

ਵਿਜੇ ਸਾਂਪਲਾ BJP ਛੱਡ ਕੇ ਸ਼੍ਰੋਮਣੀ ਅਕਾਲੀ ਦਲ ‘ਚ ਹੋ ਸਕਦੇ ਹਨ ਸ਼ਾਮਲ

Vijay Sampla

ਚੰਡੀਗੜ੍ਹ 19 ਅਪ੍ਰੈਲ, 2024: ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਜਿੱਥੇ ਵੱਖ-ਵੱਖ ਸਿਆਸੀ ਪਾਰਟੀ ਦੇ ਅਸੰਤੁਸ਼ਟ ਆਗੂ ਆਪਣਾ ਅਕਸ ਬਰਕਰਾਰ ਰੱਖਣ ਲਈ ਪਾਰਟੀਆਂ ਬਦਲ ਰਹੇ ਹਨ। ਸਿਆਸੀ ਗਲਿਆਰੇ ‘ਚ ਚਰਚਾ ਹੈ ਕਿ ਹੁਣ ਵਿਜੇ ਸਾਂਪਲਾ (Vijay Sampla) ਜੋ ਕਿ ਪੰਜਾਬ ਪ੍ਰਧਾਨ, ਕੇਂਦਰੀ ਰਾਜ ਮੰਤਰੀ, ਐਸਸੀ/ਐਸਟੀ ਕਮਿਸ਼ਨ ਦੇ ਚੇਅਰਮੈਨ ਰਹੇ ਹਨ, ਉਹ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਅਕਾਲੀ ਦਲ ਨਾਲ ਗੱਲਬਾਤ ਚੱਲ ਰਹੀ ਹੈ |

ਜਿਕਰਯੋਗ ਹੈ ਕਿ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਵਿਜੇ ਸਾਂਪਲਾ (Vijay Sampla) ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਕਾਰਨ ਲੋਕ ਸਭਾ ਚੋਣਾਂ ਜਿੱਤੀਆਂ ਸਨ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਤੋਂ ਵੱਖ ਹੋ ਕੇ ਹੁਣ ਪੰਜਾਬ ਦੀਆਂ 13 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰ ਰਿਹਾ ਹੈ। ਵਿਜੇ ਸਾਂਪਲਾ ਹੁਸ਼ਿਆਰਪੁਰ ਸੀਟ ਤੋਂ ਮਜ਼ਬੂਤ ​​ਉਮੀਦਵਾਰ ਹੋ ਸਕਦੇ ਹਨ।

Exit mobile version