July 1, 2024 12:38 am
Mahilan Chowk

ਸੰਗਰੂਰ ਦੇ ਮਹਿਲਾਂ ਚੌਂਕ ਵਿਖੇ ਪਿੰਡ ਵਾਸੀਆਂ ਨੇ ਸੰਗਰੂਰ-ਦਿੱਲੀ ਹਾਈਵੇਅ ਕੀਤਾ ਜਾਮ

ਚੰਡੀਗੜ੍ਹ 20 ਅਪ੍ਰੈਲ 2022:  ਸੋਮਵਾਰ ਨੂੰ ਸੰਗਰੂਰ ਦੇ ਪਿੰਡ ਮਹਿਲਾਂ ਚੌਕ (Mahilan Chowk) ਵਿਖੇ ਹੋਏ ਭਿਆਨਕ ਸੜਕ ਹਾਦਸੇ ‘ਚ ਇੱਕ 13 ਸਾਲਾ ਵਿਦਿਆਰਥਣ ਦੀ ਮੌਤ ਹੋ ਗਈ ਸੀ ਅਤੇ 3 ਹੋਰ ਜਖਮੀ ਹੋ ਗਈਆਂ ਸਨ, ਉਨ੍ਹਾਂ ਦੇ ਮਾਪਿਆਂ ਅਤੇ ਹੋਰ ਪਿੰਡ ਵਾਸੀਆਂ ਵੱਲੋਂ ਸੰਗਰੂਰ-ਦਿੱਲੀ ਹਾਈਵੇਅ ਤੇ ਇਸ ਪਿੰਡ ਵਿੱਚ ਫਲਾਈਓਵਰ ਬਣਾਉਣ ਦੀ ਮੰਗ ਨੂੰ ਲੈ ਕੇ ਜਾਮ ਲਗਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉਹਨਾਂ ਵੱਲੋਂ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਇਹ ਮੁੱਦਾ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਕੋਲ ਚੁੱਕਿਆ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਵੀ ਪੰਜਾਬ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ।

Mahilan Chowk in Sangrur