ਮੋਹਾਲੀ, 03 ਜੂਨ 2023: ਪਿੰਡ ਮੋਹਾਲੀ ਦੀ ਗਲੀ ਨੂੰ: 2 ਵਿੱਚ ਲੰਮੇ ਸਮੇਂ ਤੋਂ ਸਪੀਡ ਬਰੇਕਰ (Speed Breakers) ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਦੀ ਹਦਾਇਤ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਦੀ ਸਹਾਇਤਾ ਨਾਲ ਸਪੀਡ ਬਰੇਕਰ ਬਣਾਏ ਗਏ ਹਨ | ਹਰਮੇਸ਼ ਸਿੰਘ ਕੁੰਬੜਾ ਦੇ ਵਿਸ਼ੇਸ਼ ਉਪਰਾਲੇ ਨਾਲ ਅੱਜ ਇਸਦਾ ਕੰਮ ਪੂਰਾ ਕਰਵਾਇਆ ਗਿਆ |
ਪਿੰਡ ਵਿੱਚ ਸਪੀਡ ਬਰੇਕਰ ਦਾ ਕਾਰਜ ਪੂਰਾ ਹੋਣ ‘ਤੇ ਪਿੰਡ ਵਾਸੀਆਂ ਨੇ ਵਿਧਾਇਕ ਕੁਲਵੰਤ ਸਿੰਘ, ਹਰਮੇਸ਼ ਸਿੰਘ ਕੁੰਬੜਾ ਅਤੇ ਸਥਾਨਕ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ | ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਦੀਆਂ ਕਈ ਥਾਵਾਂ ਤੇਜ਼ ਰਫਤਾਰ ਨਾਲ ਗੁਜਰ ਰਹੇ ਵਾਹਨਾਂ ਕਾਰਨ ਹਾਦਸਾ ਵਾਪਰ ਜਾਂਦਾ ਸੀ | ਇਸਦਾ ਮੁੱਖ ਕਾਰਨ ਇੱਥੇ ਸਪੀਡ ਬਰੇਕਰ ਨਾ ਹੋਣਾ ਸੀ, ਇੱਥੇ ਸਪੀਡ ਬਰੇਕਰ ਬਣਾਉਣਾ ਜ਼ਰੂਰੀ ਸੀ |
ਇਸਦੇ ਨਾਲ ਹੀ ਰਾਤ ਦੇ ਸਮੇਂ ਲੋਕ ਆਪਣੇ ਵਾਹਨ ਤੇਜ਼ ਰਫਤਾਰ ਨਾਲ ਲੈ ਕੇ ਆਉਂਦੇ ਜਾਂਦੇ ਹਨ ਅਤੇ ਹਾਦਸਾ ਹੋਣ ਦਾ ਡਰ ਬਣਿਆ ਰਹਿੰਦਾ ਸੀ | ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਸ. ਕੁਲਵੰਤ ਸਿੰਘ ਨੂੰ ਬੇਨਤੀ ਕੀਤੀ ਕਿ ਪਿੰਡ ਵਿੱਚ ਸਪੀਡ ਬਰੇਕਰ ਜਲਦ ਬਣਵਾਏ ਜਾਣ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲ ਸਕੇ।
ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਲੰਮੇ ਤੋਂ ਸਪੀਡ ਬਰੇਕਰ (Speed Breakers) ਬਣਾਉਣ ਦੀ ਮੰਗ ਨੂੰ ਪੂਰਾ ਕੀਤਾ ਗਿਆ ਹੈ ਅਤੇ ਮੋਹਾਲੀ ਵਿੱਚ ਸੜਕ ਹਾਦਸਿਆਂ ‘ਤੇ ਠੱਲ੍ਹ ਪਾਉਣ ਲਈ ਕਾਰਜ ਕੀਤੇ ਜਾ ਰਹੇ | ਇਸਦੇ ਨਾਲ ਹੀ ਸੜਕਾਂ ਦੀ ਮੁਰੰਮਤ ਅਤੇ ਸਪੀਡ ਬਰੇਕਰ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਦਿੰਦੇ ਹਨ, ਉਨ੍ਹਾਂ ਨੇ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਦਾ ਸਭ ਤੋਂ ਕਾਰਗਰ ਤਰੀਕਾ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹੈ ਅਤੇ ਸਾਰੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ।
ਇਸ ਮੌਕੇ ਸ.ਸਵਰਨ ਸਿੰਘ, ਪਰਮਜੀਤ ਸਿੰਘ ਵਿੱਕੀ, ਹਰਭਜਨ ਸਿੰਘ, ਗੁਰਪ੍ਰੀਤ ਸਿੰਘ, ਕਰਨੈਲ ਸਿੰਘ, ਸਤਪਾਲ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਪਾਲ ਸਿੰਘ, ਹਰਿੰਦਰ ਸਿੰਘ, ਨਰੰਗ ਸਿੰਘ ਹਾਜ਼ਰ ਰਹੇ |