ਲਾਸ ਏਂਜਲਸ

ਲਾਸ ਏਂਜਲਸ ‘ਚ ਨੈਸ਼ਨਲ ਗਾਰਡਾਂ ਦੀ ਤਾਇਨਾਤੀ ਮੁੱਦੇ ‘ਤੇ ਹਿੰਸਾ ਜਾਰੀ, ਪ੍ਰਦਰਸ਼ਨਕਾਰੀਆਂ ਨੇ ਵਾਹਨ ਸਾੜੇ

ਲਾਸ ਏਂਜਲਸ, 09 ਜੂਨ 2025: Los Angeles News: ਅਮਰੀਕਾ ਦੇ ਲਾਸ ਏਂਜਲਸ ‘ਚ ਇਮੀਗ੍ਰੇਸ਼ਨ ਦੇ ਮੁੱਦੇ ‘ਤੇ ਚੱਲ ਰਹੀ ਹਿੰਸਾ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਲਾਸ ਏਂਜਲਸ ਦੀਆਂ ਸੜਕਾਂ ‘ਤੇ ਹਫੜਾ-ਦਫੜੀ ਦਾ ਮਾਹੌਲ ਹੈ ਅਤੇ ਕਈ ਥਾਵਾਂ ‘ਤੇ ਕਾਰਾਂ ਸਾੜਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ |ਰਾਸ਼ਟਰਪਤੀ ਟਰੰਪ ਨੇ ਲਾਸ ਏਂਜਲਸ ‘ਚ ਨੈਸ਼ਨਲ ਗਾਰਡਾਂ ਦੀ ਤਾਇਨਾਤੀ ਦੇ ਹੁਣ ਦਿੱਤੇ ਸਨ, ਪਰ ਨੈਸ਼ਨਲ ਗਾਰਡਾਂ ਦੀ ਤਾਇਨਾਤੀ ਦੇ ਬਾਵਜੂਦ ਸਥਿਤੀ ਕਾਬੂ ਤੋਂ ਬਾਹਰ ਨਜ਼ਰ ਆ ਰਹੀ ਹੈ |

ਪ੍ਰਦਰਸ਼ਨਕਾਰੀਆਂ ਨੇ ਕਈ ਪੁਲਿਸ ਵਾਹਨਾਂ ਨੂੰ ਸਾੜ ਦਿੱਤਾ ਅਤੇ ਕਈ ਸੜਕਾਂ ਨੂੰ ਰੋਕ ਦਿੱਤਾ। ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਰਬੜ ਦੀਆਂ ਗੋਲੀਆਂ ਦੀ ਵਰਤੋਂ ਕੀਤੀ। ਲਾਸ ਏਂਜਲਸ ‘ਚ ਹਿੰਸਾ ਸ਼ੁਰੂ ਹੋਏ ਤਿੰਨ ਦਿਨ ਬੀਤ ਗਏ ਹਨ ਅਤੇ ਨੈਸ਼ਨਲ ਗਾਰਡਾਂ ਦੀ ਤਾਇਨਾਤੀ ਨੇ ਇਸ ਹਿੰਸਾ ਨੂੰ ਹੋਰ ਭੜਕਾ ਦਿੱਤਾ ਹੈ |

ਐਤਵਾਰ ਦੁਪਹਿਰ ਨੂੰ ਸੈਂਕੜੇ ਲੋਕ ਡਾਊਨਟਾਊਨ ਲਾਸ ਏਂਜਲਸ (Los Angeles) ‘ਚ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਦੇ ਬਾਹਰ ਇਕੱਠੇ ਹੋਏ। ਇਸ ਹਿਰਾਸਤ ਕੇਂਦਰ ‘ਚ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ, ਪੁਲਿਸ ਨੇ ਤਾਕਤ ਦੀ ਵਰਤੋਂ ਕੀਤੀ, ਜਿਸ ਨਾਲ ਪ੍ਰਦਰਸ਼ਨਕਾਰੀ ਗੁੱਸੇ ‘ਚ ਆ ਗਏ। ਕੁਝ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵਾਹਨਾਂ ‘ਤੇ ਪੱਥਰ ਵੀ ਸੁੱਟੇ।

ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਸਮ ਨੇ ਰਾਸ਼ਟਰਪਤੀ ਟਰੰਪ ਨੂੰ ਇੱਕ ਪੱਤਰ ਲਿਖ ਕੇ ਨੈਸ਼ਨਲ ਗਾਰਡਾਂ ਦੀ ਤਾਇਨਾਤੀ ਨੂੰ ਹਟਾਉਣ ਦੀ ਮੰਗ ਕੀਤੀ ਹੈ। ਗੇਵਿਨ ਨਿਊਸਮ ਨੇ ਲਿਖਿਆ ਕਿ ਨੈਸ਼ਨਲ ਗਾਰਡਾਂ ਦੀ ਤਾਇਨਾਤੀ ਸ਼ਹਿਰ ‘ਚ ਤਣਾਅ ਪੈਦਾ ਕਰ ਰਹੀ ਹੈ। ਉਨ੍ਹਾਂ ਨੇ ਨੈਸ਼ਨਲ ਗਾਰਡਾਂ ਦੀ ਤਾਇਨਾਤੀ ਨੂੰ ਰਾਜ ਦੀ ਪ੍ਰਭੂਸੱਤਾ ਦੀ ਗੰਭੀਰ ਉਲੰਘਣਾ ਦੱਸਿਆ। ਕੈਲੀਫੋਰਨੀਆ ਦੇ ਸੰਸਦ ਮੈਂਬਰ ਨੈਨੇਟ ਬਾਰਗਨ ਨੇ ਵੀ ਰਾਸ਼ਟਰਪਤੀ ਟਰੰਪ ਦੇ ਨੈਸ਼ਨਲ ਗਾਰਡਾਂ ਦੀ ਤਾਇਨਾਤੀ ਦੇ ਫੈਸਲੇ ਦੀ ਆਲੋਚਨਾ ਕੀਤੀ।

Read More: ਭਾਰਤ ਤੇ ਪਾਕਿਸਤਾਨ ਵਿਚਾਲੇ ਦੁਬਾਰਾ ਜੰਗ ਹੋਈ ਤਾਂ ਅਮਰੀਕਾ ਕੋਈ ਸਮਝੌਤਾ ਨਹੀਂ ਕਰੇਗਾ: ਡੋਨਾਲਡ ਟਰੰਪ

Scroll to Top