Site icon TheUnmute.com

ਦਿੱਲੀ ਦੇ ਜਹਾਂਗੀਰਪੁਰੀ ‘ਚ ਹਨੂੰਮਾਨ ਜਯੰਤੀ ਮੌਕੇ ‘ਤੇ ਦੋ ਗੁੱਟਾਂ ਵਿਚਾਲੇ ਭੜਕੀ ਹਿੰਸਾ

Delhi Jahangirpuri

ਚੰਡੀਗੜ੍ਹ 16 ਅਪ੍ਰੈਲ 2022: ਦਿੱਲੀ ‘ਚ ਹਨੂੰਮਾਨ ਜਯੰਤੀ ਮੌਕੇ ਸ਼ਨੀਵਾਰ ਨੂੰ ਜਹਾਂਗੀਰਪੁਰੀ (Delhi Jahangirpuri) ਇਲਾਕੇ ‘ਚ ਦੋ ਗੁੱਟਾਂ ਵਿਚਾਲੇ ਹਿੰਸਾ ਭੜਕ ਗਈ।ਖਬਰਾਂ ਮੁਤਾਬਕ ਦਿੱਲੀ ਦੇ ਜਹਾਂਗੀਰਪੁਰੀ ‘ਚ ਦੋ ਗੁੱਟਾਂ ਵਿਚਾਲੇ ਜ਼ਬਰਦਸਤ ਹੰਗਾਮਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ੋਭਾ ਯਾਤਰਾ ਕੱਢਦੇ ਸਮੇਂ ਪੱਥਰਬਾਜ਼ੀ ਕੀਤੀ ਗਈ।

ਇਸ ਦੌਰਾਨ ਪੁਲਿਸ ਕਰਮਚਾਰੀਆਂ ਸਮੇਤ ਕਈ ਲੋਕ ਇਸ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜਹਾਂਗੀਰਪੁਰੀ ਤੋਂ ਬਾਬੂ ਜਗਜੀਵਨ ਰਾਮ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ।ਦਿੱਲੀ ਪੁਲਸ ਦੇ ਪੀਆਰਓ ਦਾ ਕੰਮ ਦੇਖ ਰਹੇ ਡੀਸੀਪੀ ਅਨਵੈਸ ਰਾਏ ਦਾ ਕਹਿਣਾ ਹੈ ਕਿ ਜਹਾਂਗੀਰ ਪੁਰੀ ‘ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ ਹੋਇਆ।

ਫਿਲਹਾਲ ਸਥਿਤੀ ਕਾਬੂ ਹੇਠ ਹੈ ਅਤੇ ਵਾਧੂ ਬਲ ਤਾਇਨਾਤ ਕੀਤੇ ਗਏ ਹਨ। ਇਸ ਹੰਗਾਮੇ ਦੌਰਾਨ ਕਿਹੜੇ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ, ਜਿਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਇਸ ਘਟਨਾ ਨਾਲ ਸਬੰਧਤ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਲੋਕ ਪਥਰਾਅ ਅਤੇ ਅੱਗ ਲੋਉਂ ਵਰਗੀਆਂ ਘਟਨਾ ਸਾਹਮਣੇ ਆ ਰਹੀਆਂ ਹਨ ।

 

Exit mobile version