July 2, 2024 6:58 pm
Bengal

ਬੰਗਾਲ ‘ਚ TMC ਨੇਤਾ ਦੀ ਹੱਤਿਆ ਤੋਂ ਬਾਅਦ ਭੜਕੀ ਹਿੰਸਾ, 10 ਜਣਿਆਂ ਦੀ ਹੋਈ ਮੌਤ

ਚੰਡੀਗੜ੍ਹ 22 ਮਾਰਚ 2022: ਪੱਛਮੀ ਬੰਗਾਲ (Bengal) ਦੇ ਬੀਰਭੂਮ ‘ਚ ਸੋਮਵਾਰ ਦੇਰ ਰਾਤ ਟੀਐਮਸੀ ਨੇਤਾ ਦੀ ਹੱਤਿਆ ਤੋਂ ਬਾਅਦ ਹਿੰਸਾ ਭੜਕ ਗਈ। ਇਸ ਦੌਰਾਨ ਭੜਕੀ ਭੀੜ ਨੇ 10-12 ਘਰਾਂ ਦੇ ਦਰਵਾਜ਼ੇ ਬੰਦ ਕਰ ਕੇ ਅੱਗ ਲਾ ਦਿੱਤੀ। ਘਟਨਾ ਦਾ ਸ਼ਿਕਾਰ ਹੋਏ ਇੱਕ ਹੀ ਘਰ ‘ਚੋਂ 7 ਲੋਕਾਂ ਦੀਆਂ ਲਾਸ਼ਾਂ ਕੱਢੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਹਿੰਸਾ ‘ਚ ਹੁਣ ਤੱਕ ਕੁੱਲ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ‘ਚ ਟੀਐਮਸੀ ਉਪ ਪ੍ਰਧਾਨ ਦੀ ਹੱਤਿਆ ਦਾ ਬਦਲਾ ਲੈਣ ਲਈ ਕੀਤੀ ਗਈ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਸਮੇਤ ਬੀਰਭੂਮ ਦੇ ਸਾਰੇ ਵੱਡੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਘਟਨਾ ਦੇ ਵਿਚਕਾਰ ਬੀਰਭੂਮ ਦੇ ਫਾਇਰ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਵਾਪਰੀ ਇਸ ਘਟਨਾ ‘ਚ 10-12 ਘਰਾਂ ਨੂੰ ਅੱਗ ਲੱਗ ਗਈ। ਇਸ ਹਿੰਸਾ ‘ਚ ਹੁਣ ਤੱਕ ਕੁੱਲ 10 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇੱਕ ਹੀ ਘਰ ‘ਚੋਂ 7 ਲੋਕਾਂ ਦੀਆਂ ਲਾਸ਼ਾਂ ਕੱਢੀਆਂ ਗਈਆਂ ਹਨ।

ਜਿਕਰਯੋਗ ਹੈ ਕਿ ਬੰਗਾਲ (Bengal) ਦੇ ਬੀਰਭੂਮ ਦੇ ਰਾਮਪੁਰਹਾਟ ‘ਚ ਸੋਮਵਾਰ ਦੇਰ ਰਾਤ ਪੰਚਾਇਤ ਨੇਤਾ ਭਾਦੂ ਸ਼ੇਖ ਦੀ ਬੰਬ ਸੁੱਟ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਸ਼ੇਖ ਸਟੇਟ ਹਾਈਵੇਅ 50 ‘ਤੇ ਜਾ ਰਹੇ ਸਨ। ਫਿਰ ਅਣਪਛਾਤੇ ਲੋਕਾਂ ਨੇ ਉਸ ‘ਤੇ ਬੰਬ ਸੁੱਟ ਦਿੱਤਾ, ਜਿਸ ‘ਚ ਉਹ ਗੰਭੀਰ ਜ਼ਖਮੀ ਹੋ ਗਿਆ। ਫਿਰ ਉਸ ਨੂੰ ਰਾਮਪੁਰਹਾਟ ਦੇ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।